ਰਮੇਸ਼ ਭਾਰਦਵਾਜ
ਲਹਿਰਾਗਾਗਾ, 18 ਨਵੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨਾਂ ਖ਼ਾਦ ਦੀ ਕਾਲਾਬਾਜ਼ਾਰੀ ਖ਼ਿਲਾਫ਼ 7ਵੇਂ ਦਿਨ ਸਰਕਾਰੀ ਦਫ਼ਤਰਾਂ ਦਾ ਘਿਰਾਓ ਛੱਡ ਕੇ ਇਥੇ ਰੇਲਵੇ ਰੇਲਵੇ ਸਟੇਸ਼ਨ ਵਿੱਚ ਪਟੜੀਆਂ ’ਤੇ ਆ ਗਏ ਤੇ ਉਨ੍ਹਾਂ ਨੇ ਅਣਮਿਥੇ ਸਮੇਂ ਲਈ ਧਰਨਾ ਲਾ ਦਿੱਤਾ ਹੈ। ਧਰਨੇ ’ਚ ਕਿਸਾਨ ਆਗੂ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਮਾਸਟਰ ਗੁਰਚਰਨ ਸਿੰਘ ਖੋਖਰ, ਕੁਲਵਿੰਦਰ ਸਿੰਘ ਬਖੋਰਾ,ਪ੍ਰੀਤਮ ਸਿੰਘ ਲਹਿਲ ਕਲਾਂ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ,ਰਾਮ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਜਸਵੰਤ ਕੌਰ, ਜਸਵੀਰ ਕੌਰ ਲਹਿਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਐੱਸਡੀਐੱਮ/ ਤਹਿਸ਼ੀਲਦਾਰ ਦਫਤਰ ਦਿਨ ਰਾਤ ਦਾ ਧਰਨਾ ਲਾਏ ਨੂੰ ਸੱਤ ਦਿਨ ਹੋ ਚੁੱਕੇ ਹਨ, ਜਿਸ ਤੋਂ ਦੁੱਖੀ ਹੋਕੇ ਕਿਸਾਨਾਂ ਨੇ ਰੇਲਵੇ ਸਟੇਸ਼ਨ ’ਤੇ ਅਣਮਿਥੇ ਸਮੇਂ ਲਈ ਧਰਨਾ ਲਾ ਦਿੱਤਾ ਹੈ। ਉਨ੍ਹਾਂ ਕਿਹਾ ਖਾਦ ਦੀ ਕਿੱਲਤ ਪੈਦਾ ਕਰਕੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ।