ਰਮੇਸ਼ ਭਾਰਦਵਾਜ
ਲਹਿਰਾਗਾਗਾ, 19 ਸਤੰਬਰ
ਇਥੇ ਰਿਲਾਇੰਸ ਪੰਪ ’ਤੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਦੀ ਅਗਵਾਈ ’ਚ ਚੱਲ ਰਹੇ ਪੱਕੇ ਮੋਰਚੇ ਦੇ 353ਵੇਂ ਦਿਨ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਦੀ ਅਪੀਲ ਕੀਤੀ ਗਈ। ਇਸ ਮੌਕੇ ਬਹਾਦਰ ਸਿੰਘ ਭੁਟਾਲ ਖੁਰਦ, ਦਰਸ਼ਨ ਸਿੰਘ ਚੰਗਾਲੀਵਾਲਾ, ਮਾਸਟਰ ਗੁਰਚਰਨ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ , ਰਾਮਚੰਦ ਸਿੰਘ ਚੋਟੀਆਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਨਿੱਕਾ ਸਿੰਘ ਸੰਗਤੀਵਾਲਾ, ਪ੍ਰੀਤਮ ਸਿੰਘ ਲਹਿਲ ਖੁਰਦ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਬੂਟਾ ਸਿੰਘ ਭੁਟਾਲ, ਜਸਵਿੰਦਰ ਕੌਰ ਗਾਗਾ, ਕਰਮਜੀਤ ਕੌਰ ਭੁਟਾਲ ਕਲਾਂ ਨੇ ਕਿਹਾ ਕਿ ਭਾਰਤ ਬੰਦ ਨੂੰ ਸਫ਼ਲ ਕਰਨ ਲਈ 24 ਸਤੰਬਰ ਨੂੰ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 353ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ, ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ, ਰਾਮ ਸਿੰਘ ਕੱਕੜਵਾਲ, ਗੁਰਦੇਵ ਘਨੌਰ, ਗੁਰਜੀਤ ਸਿੰਘ ਲੱਡਾ, ਕਰਮਜੀਤ ਕੌਰ, ਕਰਨੈਲ ਸਿੰਘ ਧੂਰੀ ਹਾਜ਼ਰ ਸਨ।