ਰਮੇਸ਼ ਭਾਰਦਵਾਜ
ਲਹਿਰਾਗਾਗਾ, 4 ਮਈ
ਪਿੰਡ ਸੰਗਤਪੁਰਾ ’ਚ ਸਿੰਜਾਈ ਵਿਭਾਗ ਵੱਲੋਂ ਨਿਲਾਮ ਕੀਤੀ ਰੈਸਟਹਾਊਸ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਖ਼ਿਲਾਫ਼ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਧਰਮਿੰਦਰ ਸਿੰਘ, ਗੁਰਜੰਟ ਸਿੰਘ , ਸੂੁਬਾ ਸਿੰਘ ਸੰਗਤਪੁਰਾ, ਸ਼ਿਵਰਾਜ ਸਿੰਘ ਗੁਰਨੇ, ਬਲਜੀਤ ਸਿੰਘ ਗੋਬਿੰਦਗੜ੍ਹ, ਰਾਮਚੰਦ ਸਿੰਘ ਚੋਟੀਆਂ ਨੇ ਐਲਾਨ ਕੀਤਾ ਕਿ ਕਿਸਾਨ ਇਸ ਜ਼ਮੀਨ ਉੱਪਰ ਕਿਸੇ ਨੂੰ ਪੈਰ ਨਹੀਂ ਰੱਖਣ ਦੇਣਗੇ। ਉਨ੍ਹਾਂ ਸਿੰਜਾਈ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਵਾਰ-ਵਾਰ ਕਬਜ਼ਾ ਵਾਰੰਟ ਲੈ ਕੇ ਟਕਰਾਉਣ ਵਾਲੀ ਸਥਿਤੀ ਪੈਦਾ ਕਰਨ ਦੀ ਥਾਂ ਗੱਲਬਾਤ ਦਾ ਪਲੇਟਫਾਰਮ ਤਿਆਰ ਕਰੇ।