ਰਮੇਸ਼ ਭਾਰਦਵਾਜ
ਲਹਿਰਾਗਾਗਾ, 27 ਫਰਵਰੀ
ਇਥੇ ਕਰੀਬ ਪੰਜ ਮਹੀਨਿਆਂ ਤੋਂ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 151ਵੇਂ ਦਿਨ ਵੀ ਜਾਰੀ ਰਿਹਾ। ਯੂਨੀਅਨ ਵਲੋਂ ਗੁਰੂ ਰਵਿਦਾਸ ਦਾ ਪੁਰਬ ਮਨਾਇਆ ਗਿਆ। ਅੱਜ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ ਨੇ ਕਿਹਾ ਕਿ 8 ਮਾਰਚ ਨੂੰ ਦਿੱਲੀ ਦੇ ਬਾਰਡਰ ’ਤੇ ਕਾਲੇ ਕਾਨੂੰਨਾਂ ਖਿਲਾਫ਼ ਔਰਤਾਂ ਵੱਲੋਂ ਮਹਾ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਧਰਮਿੰਦਰ ਸਿੰਘ ਪਸ਼ੌਰ, ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਰਾਮ ਸਿੰਘ ਨੰਗਲਾ,ਰਿੰਕੂ ਮੂਣਕ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਜਸ਼ਨਦੀਪ ਕੋਰ ਪਸੋਰ, ਰੁਪਿੰਦਰ ਕੌਰ ਭੁਟਾਲ ਕਲਾ ਨੇ ਸੰਬੋਧਨ ਕੀਤਾ।