ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਅਕਤੂਬਰ
ਇਥੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ 373ਵੇਂ ਦਿਨ ਵੀ ਜਾਰੀ ਰਿਹਾ। ਲਖੀਮਪੁਰ ਖੀਰੀ ਵਿਚ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਗੱਡੀ ਚੜ੍ਹਾ ਕੇ ਮਾਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਸੁੱਟਣ ਦੀ ਮੰਗ ਕੀਤੀ ਗਈ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਬਹਾਦਰ ਸਿੰਘ ਭੁਟਾਲ ਖੁਰਦ, ਦਰਸ਼ਨ ਸਿੰਘ ਚੰਗਾਲੀਵਾਲਾ, ਦਰਸ਼ਨ ਸਿੰਘ ਕੋਟੜਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਰਾਮਚੰਦ ਸਿੰਘ ਚੋਟੀਆਂ,ਰਾਮ ਸਿੰਘ ਨੰਗਲਾ,ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾ, ਗੁਰਮੀਤ ਕੌਰ ਡਸਕਾ, ਜਸਵਿੰਦਰ ਕੌਰ ਗਾਗਾ, ਗੁਰਮੇਲ ਕੌਰ ਗਿਦੜਿਆਣੀ, ਬੇਅੰਤ ਕੌਰ ਰਾਏਧਰਾਣਾ ਨੇ ਵਿਚਾਰ ਸਾਂਝੇ ਕੀਤੇ। ਜਥੇਬੰਦੀ ਦੇ ਬਲਾਕ ਦੇ ਆਗੂਆਂ ਨੇ ਵਿਸ਼ੇਸ਼ ਮੀਟਿੰਗ ਕਰਕੇ ਨੂੰ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਸਨਿਚਰਵਾਰ ਨੂੰ ਪਾਵਰਕੌਮ ਐਕਸੀਅਨ ਦਫ਼ਤਰ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ।