ਰਮੇਸ਼ ਭਾਰਦਵਾਜ
ਲਹਿਰਾਗਾਗਾ, 29 ਦਸੰਬਰ
ਅੱਜ ਐੱਸਡੀਐੱਮ ਦਫਤਰ ਅੱਗੇ ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਧਰਨਾ ਦਿੱਤਾ ਗਿਆ। ਧਰਨੇ ’ਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰ ਭੈਣੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਜਲੂਰ ਅਤੇ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਆਗੂ ਗੋਬਿੰਦ ਸਿੰਘ ਛਾਜਲੀ ਬੁਲਾਰਿਆਂ ਨੇ ਖੇਤ ਮਜ਼ਦੂਰਾਂ ਨੂੰ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਨੇ 23 ਨਵੰਬਰ ਨੂੰ ਮਜ਼ਦੂਰਾਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਕੁੱਝ ਮੰਗਾਂ ਮੰਨੀਆਂ ਸਨ ਪਰ ਇਨ੍ਹਾਂ ਮੰਨੀਆਂ ਮੰਗਾਂ ’ਚੋਂ ਮੁੱਖ ਮੰਤਰੀ ਨੇ ਇੱਕ ਨੂੰ ਵੀ ਅਮਲੀ ਰੂਪ ’ਚ ਲਾਗੂ ਨਹੀਂ ਕੀਤਾ। ਇਸ ਲਈ ਅੱਜ ਐੱਸਡੀਐੱਮ ਦਫ਼ਤਰ ਲਹਿਰਾਗਾਗਾ ਵਿਖੇ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਬਿੱਟੂ ਗੋਬਿੰਦਗੜ੍ਹ, ਬਲਜੀਤ ਕੌਰ ਲੇਹਲ ਕਲਾਂ ਅਤੇ ਜੋਗੀ ਨੰਗਲਾ ਨੇ ਵੀ ਸੰਬੋਧਨ ਕੀਤਾ।