ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਮਈ
ਇਥੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ਦੇ ਕਰਮਚਾਰੀਆਂ ਨੂੰ 36 ਮਹੀਨਿਆਂ ਦੀ ਤਨਖਾਹ ਨੂੰ ਲੈ ਕੇ ਕਾਲਜ ਅੱਗੇ ਧਰਨਾ 133ਵੇਂ ਅਤੇ ਐੱਸਡੀਐੱਮ ਦਫ਼ਤਰ ਵਿੱਚ ਬੀਕੇਯੂ ਏਕਤਾ ਉਗਰਾਹਾਂ ਦਾ ਦਿਨ ਰਾਤ ਦਾ ਧਰਨਾ 15ਵੇਂ ਦਿਨ ਜਾਰੀ ਰਿਹਾ। ਐੱਸਡੀਐੱਮ ਦਫ਼ਤਰ ਅੱਗੇ ਧਰਨੇ ਬੀਕੇਯੂ ਏਕਤਾ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਤਕਨੀਕੀ ਸਿਖਿਆ ਵਿਭਾਗ ਵੀ ਮੁੱਖ ਮੰਤਰੀ ਕੋਲ ਪਰ ਉਨ੍ਹਾਂ ਦੇ ਵਿਭਾਗ ਦੇ 36 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਧਰਨੇ ਨੂੰ ਐਕਸ਼ਨ ਕਮੇਟੀ ਦੇ ਕਮਲ ਗੋਇਲ, ਰਾਜ ਕੁਮਾਰ, ਮਨਜੀਤ ਸਿੰਘ, ਅਜੀਤ ਸਿੰਘ ਤੇ ਹੋਰਾਂ ਨੇ ਸੰਬੋਧਨ ਕੀਤਾ।