ਰਮੇਸ਼ ਭਾਰਦਵਾਜ
ਲਹਿਰਾਗਾਗਾ, 23 ਅਪਰੈਲ
ਪੇਂਡੂ ਮਜ਼ਦੂਰ ਯੂਨੀਅਨ (ਅਜ਼ਾਦ) ਵੱਲੋਂ ਇਲਾਕਾ ਲਹਿਰਾਗਾਗਾ ਦੇ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਰੈਲੀ ਕੀਤੀ ਗਈ। ਰੈਲੀ ਵਿੱਚ ਇਲਾਕਾ ਪ੍ਰਧਾਨ ਬਲਵਿੰਦਰ ਸਿੰਘ ਜਲੂਰ ਨੇ ਕਿਹਾ ਕਿ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ’ਤੇ ਲੈਣ ਸਬੰਧੀ ਮਜ਼ਦੂਰਾਂ ਵਲੋਂ ਜੱਥੇਬੰਦ ਹੋ ਕੇ ਤਿਆਰੀ ਕੀਤੀ ਜਾ ਰਹੀ ਹੈ। ਮਜ਼ਦੂਰ ਜਮਾਤ ਸਮਾਜ ਦਾ ਸਭ ਤੋਂ ਦੱਬਿਆ ਕੁਚਲਿਆ ਤਬਕਾ ਹੈ, ਜਿਸ ਨਾਲ ਧੱਕਾ ਹੋ ਰਿਹਾ ਹੈ। ਦਿਨੋ ਦਿਨ ਵਧ ਰਹੀ ਮਹਿੰਗਾਈ ਨੇ ਮਜ਼ਦੂਰਾਂ ਦਾ ਨੱਕ ਵਿਚ ਦਮ ਕਰ ਰੱਖਿਆ ਹੈ। ਜਥੇਬੰਦ ਹੋਕੇ ਸੰਘਰਸ਼ ਰਾਹੀਂ ਹੀ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕਦਾ ਹੈ। ਅੱਜ ਦੀ ਰੈਲੀ ਨੂੰ ਹਮੀਰ ਸਿੰਘ ਅੜਕਵਾਸ, ਨਰਿੰਦਰ ਲਹਿਰਾਂ ਰਾਜ ਸਿੰਘ ਗੋਬਿੰਦਪੁਰਾ ਜਵਾਹਰਵਾਲਾ, ਹਰਦੀਪ ਸਿੰਘ, ਭੂਰਾ ਸਿੰਘ, ਲਖਬੀਰ ਸਿੰਘ, ਕਰਮਜੀਤ ਕੌਰ ਅਤੇ ਬਲਬੀਰ ਕੌਰ ਨੇ ਸੰਬੋਧਨ ਕੀਤਾ।