
ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਐਕਸ਼ਨ ਕਮੇਟੀ ਨੇ ਧਰਨੇ ਦੇ ਨਾਲ ਬਾਜ਼ਾਰ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਇਥੋਂ ਦੇ ਵਿਧਾਇਕ ਬਰਿੰਦਰ ਗੋਇਲ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਭੱਠਲ ਕਾਲਜ ਦੇ ਮੁਲਾਜ਼ਮਾਂ ਨੂੰ ਹੱਕ ਦਿਵਾ ਕੇ ਰਹਿਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਹੁਣ ਇਸ ਸੰਘਰਸ਼ ਦੀ ਰੂਪ ਰੇਖਾ ਬਦਲੇਗੀ। ਇਸ ਦੌਰਾਨ ਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਮੁਲਾਜ਼ਮਾਂ ਦਾ ਧਰਨਾ ਅੱਜ 145 ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਕਾਲਜ ਦੀ ਸੰਘਰਸ਼ ਕਮੇਟੀ ਦੇ ਪ੍ਰਧਾਨ ਕਮਲ ਗਰਗ ਨੇ ਕਿਹਾ ਕਿ ਭਗਵੰਤ ਮਾਨ ਦੇ ਵਿਜੈ ਸਿੰਗਲਾ ’ਤੇ ਲਏ ਐਕਸ਼ਨ ਦੀ ਜਥੇਬੰਦੀ ਸਲਾਘਾ ਕਰਦੀ ਹੈ ਪਰ ਇੱਕ ਨਜ਼ਰ ਉਨ੍ਹਾਂ ਨੂੰ ਆਪਣੇ ਕੋਲ ਰੱਖੇ ਤਕਨੀਕੀ ਸਿੱਖਿਆ ਮਹਿਕਮੇ ਤੇ ਵੀ ਮਾਰਨੀ ਚਾਹੀਦੀ ਹੈ। ਲਹਿਰਾਗਾਗਾ ਇਕਾਈ ਪ੍ਰਧਾਨ ਸਰਬਜੀਤ ਸ਼ਰਮਾ ਨੇ ਕਿਹਾ ਕਿ ਹੁਣ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ