ਰਮੇਸ਼ ਭਾਰਦਵਾਜ
ਲਹਿਰਾਗਾਗਾ, 10 ਨਵੰਬਰ
ਬੀਕੇਯੂ ਏਕਤਾ ਉਗਰਾਹਾਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਝੋਨੇ ਦਾ ਦਾਣਾ ਦਾਣਾ ਵਿਕਣ ਤੱਕ ਪੂਰਨ ਪ੍ਰਬੰਧ ਨਹੀਂ ਕਰਦੀ ਤਾਂ ਜਥੇਬੰਦੀ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ। ਅੱਜ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਧਰਨੇ ਦੇ 405ਵੇਂ ਕਿਸਾਨ ਆਗੂ ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਹਰਪ੍ਰੀਤ ਸਿੰਘ ਲਹਿਲ ਕਲਾਂ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਮਹਿੰਦਰ ਸਿੰਘ ਘੋੜੇਨਬ, ਗੁਰਮੀਤ ਸਿੰਘ ਪਸ਼ੌਰ,ਜਸਵੀਰ ਕੌਰ ਲਹਿਲ ਕਲਾਂ, ਕਰਮਜੀਤ ਕੌਰ ਰਾਏਧਰਾਣਾ, ਗੁਰਮੇਲ ਕੌਰ ਗਿਦੜਿਆਣੀ, ਗੁਰਮੀਤ ਕੌਰ ਡਸਕਾ, ਪਰਮਜੀਤ ਕੌਰ ਭਟਾਲ ਕਲਾਂ ਨੇ ਕਿਹਾ ਕਿ ਪੰਜਾਬ ਵਿੱਚ ਡੀਏਪੀ ਕਰਕੇ ਕਣਕ ਦੀ ਬਿਜਾਈ ਪਛੜ ਰਹੀ ਹੈ। ਕਿਸਾਨ ਫ਼ਸਲ ਦੀ ਬਿਜਾਈ ਲਈ ਜ਼ਮੀਨ ਤਿਆਰ ਕਰੀ ਬੈਠੇ ਹਨ ਪਰ ਖਾਦ ਹੱਥ ’ਚ ਨਹੀਂ। ਉਨ੍ਹਾਂ ਮੰਗ ਕੀਤੀ ਖਾਦ ਦੀ ਕਿੱਲਤ ਦੂਰ ਕੀਤੀ ਜਾਵੇ।