ਰਮੇਸ਼ ਭਾਰਦਵਾਜ
ਲਹਿਰਾਗਾਗਾ, 29 ਜੂਨ
ਨੇੜਲੇ ਪਿੰਡ ਲੇਹਲ ਖੁਰਦ ਵਿਖੇ ਭੋਲਾ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਰਪੰਚ ਸੁਰਜੀਤ ਸਿੰਘ ਸੀਤਾ ਅਨੁਸਾਰ 50 ਸਾਲ ਦੇ ਭੋਲਾ ਸਿੰਘ ਨੇ ਘਰੇਲੂ ਪ੍ਰੇਸ਼ਾਨੀਆਂ ਕਾਰਨ ਆਪਣੇ ਘਰ ਨਿੰਮ ਦੇ ਰਾਤ ਨੂੰ ਦਰੱਖ਼ਤ ਨਾਲ ਫਾਹਾ ਲੈ ਲਿਆ। ਉਸ ਦੀ ਪਤਨੀ ਦੀ ਪਿਛਲੇ ਸਾਲ ਮੋਟਰਸਾਈਕਲ ਹਾਦਸੇ ਦੌਰਾਨ ਮੌਤ ਹੋ ਗਈ ਸੀ। ਪਰਿਵਾਰ ’ਚ ਪੁੱਤਰ ਅਤੇ ਦੋ ਪੁੱਤਰੀਆਂ ਹਨ। ਦੇਹ ਦਾ ਸਸਕਾਰ ਪੁਲੀਸ ਦੀ ਕਾਰਵਾਈ ਤੋਂ ਬਗ਼ੈਰ ਕਥਿਤ ਆਪਸੀ ਸਹਿਮਤੀ ਕਾਰਨ ਕਰ ਦਿੱਤਾ ਗਿਆ ਹੈ। ਸਿਟੀ ਇਚਾਰਜ ਜਾਗਰ ਸਿੰਘ ਗਿੱਲ ਨੇ ਦੱਸਿਆ ਕਿ ਵਾਰਸਾਂ ਨੇ ਖ਼ੁਦਕੁਸ਼ੀ ਬਾਰੇ ਪੁਲੀਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ।