ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 190ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਧਰਨੇ ਨੂੰ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ, ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਰਾਮ ਸਿੰਘ ਨੰਗਲਾ, ਕਰਨੈਲ ਸਿੰਘ ਗਨੋਟਾ, ਗੁਰਮੀਤ ਕੌਰ ਡਸਕਾ, ਜਸਵਿੰਦਰ ਕੌਰ ਗਾਗਾ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਪਰ ਲੱਗੇ ਪੱਕੇ ਮੋਰਚੇ ਵਿਚ ਜੋਸ਼ ਬਰਕਰਾਰ ਹੈ।