ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਸਤੰਬਰ
ਇਥੇ ਰਿਲਾਇੰਸ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਬਾਰਸ਼ ਦੇ ਦੇ ਬਾਵਜੂਦ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਨੂੰ ਲੈ ਕੇ 345ਵੇਂ ਦਿਨ ਜਥੇਬੰਦੀ ਨੇ ਧਰਨਾ ਦਿੱਤਾ। ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ, ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਲੀਲਾ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਬਿੰਦਰ ਸਿੰਘ ਖੋਖਰ, ਰਾਮਚੰਦ ਸਿੰਘ ਚੋਟੀਆਂ, ਬਲਾਕ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ, ਜਸਵਿੰਦਰ ਕੌਰ ਗਾਗਾ, ਜਸ਼ਨਦੀਪ ਕੌਰ ਪਸ਼ੌਰ ਨੇ ਕਿਹਾ ਕਿ ਅੱਜ ਕਰਨਾਲ ਦੇ ਵਿੱਚ ਕਿਸਾਨਾਂ-ਮਜ਼ਦੂਰਾਂ ਕਿਰਤੀਆਂ ਦੀ ਹੋਈ ਜਿੱਤ ਭਾਜਪਾ ਦੀ ਖੱਟਰ ਸਰਕਾਰ ਨੂੰ ਝਟਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਮਜਦੂਰਾਂ ਉਤੇ ਜਬਰ ਢਾਹੇਗੀ ਤਾਂ ਉਸਦਾ ਹਸ਼ਰ ਇਸੇ ਤਰ੍ਹਾਂ ਹੁੰਦਾ ਰਹੇਗਾ।