ਰਮੇਸ਼ ਭਾਰਦਵਾਜ
ਲਹਿਰਾਗਾਗਾ, 23 ਨਵੰਬਰ
ਇਥੇ ਲਹਿਲ ਖੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ 418ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਨੂੰ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਦਰਸ਼ਨ ਸਿੰਘ ਚੰਗਾਲੀਵਾਲਾ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਪ੍ਰੀਤਮ ਸਿੰਘ ਲਹਿਲ ਕਲਾਂ, ਮਿੰਦਰ ਸਿੰਘ ਘੋੜੇਨਬ, ਪਰਮਜੀਤ ਕੌਰ ਖਾਈ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ ਜਸਵੀਰ ਕੌਰ ਲਹਿਲ ਕਲਾਂ ਸੰਬੋਧਨ ਕੀਤਾ। ਨੌਜਵਾਨਾਂ ਨੇ ਟਰੈਕਟਰ ਟਰਾਲੀਆਂ ਉਤੇ ਤਰਪਾਲਾਂ ਪਾ ਕੇ ਆਰਜ਼ੀ ਘਰ ਤਿਆਰ ਕਰ ਲਏ ਹਨ। ਪਿੰਡ ਇਕਾਈਆਂ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਘਰ ਘਰ ਜਾ ਕੇ ਉਨ੍ਹਾਂ ਨੂੰ ਦਿੱਲੀ ਚਲੋਂ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਬਲਾਕ ਲਹਿਰਾਗਾਗਾ ਤੋਂ 25000 ਦਾ ਇਕੱਠ ਦਿੱਲੀ ਦੇ ਟਿਕਰੀ ਬਾਡਰ ਉਤੇ ਜਾਣ ਲਈ 25 ਨਵੰਬਰ ਨੂੰ ਰਵਾਨਾ ਹੋਵੇਗਾ। ਹਜ਼ਾਰਾਂ ਟ੍ਰੈਕਟਰ ਟਰਾਲੀਆਂ ਦਿੱਲੀ ਖਨੌਰੀ ਬਾਰਡਰ ਤੋਂ ਰਵਾਨਾ ਹੋਣਗੇ। ਬਲਾਕ ਆਗੂਆਂ ਦੀਆਂ ਟੀਮਾਂ ਪਿੰਡਾਂ ਵਿਚ ਵੱਡੇ-ਵੱਡੇ ਇਕੱਠ ਕਰਕੇ ਕਿਸਾਨਾਂ ਨੂੰ ਲਾਮਬੰਦ ਕਰ ਰਹੀਆਂ ਹਨ।