DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲਹਿਰਾ ਪੁਲੀਸ ਦੀ ਵੱਡੀ ਕਾਰਵਾਈ: 8.10 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ

ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ

  • fb
  • twitter
  • whatsapp
  • whatsapp
Advertisement

ਲਹਿਰਾਗਾਗਾ ਪੁਲੀਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਚਿੱਟੇ (ਹੈਰੋਇਨ) ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਿਟੀ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਕਿ SSP ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲੀਸ ਵੱਲੋਂ ਇਲਾਕੇ ਵਿੱਚ ਲਗਾਤਾਰ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ।

ਇਸੇ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 9 ਦਾ ਰਹਿਣ ਵਾਲਾ ਗੁਰਮੀਤ ਸਿੰਘ ਉਰਫ਼ ਦੀਪੀ, ਸਰਕਾਰੀ ਨਰਸਰੀ ਕੋਲ ਨਹਿਰ ਦੇ ਕੰਢੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

Advertisement

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਨੂੰ 8.10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਪੁਲੀਸ ਅਧਿਕਾਰੀਆਂ ਅਨੁਸਾਰ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਨਸ਼ੇ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

Advertisement

Advertisement
×