ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਹਿਰਾਗਾਗਾ: ਅਕਾਲੀ ਦਲ ਦੀ ਹਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਜ਼ਿੰਮੇਵਾਰ: ਢੀਂਡਸਾ

ਰਮੇਸ ਭਾਰਦਵਾਜ ਲਹਿਰਾਗਾਗਾ, 10 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਸੇਖੂਵਾਸ ਵਿਖੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਦਲ ਦੀ ਨਮੋਸ਼ੀ ਭਰੀ ਹਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ ਤੇ ਉਨ੍ਹਾਂ ਨੂੰ ਤੁਰੰਤ...
Advertisement

ਰਮੇਸ ਭਾਰਦਵਾਜ

ਲਹਿਰਾਗਾਗਾ, 10 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਸੇਖੂਵਾਸ ਵਿਖੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਦਲ ਦੀ ਨਮੋਸ਼ੀ ਭਰੀ ਹਾਰ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ ਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਪਾਰਟੀ ਦੀ ਹਾਰ ਹੋਈ ਹੈ। ਉਸ ਬਾਰੇ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸ੍ਰੀ ਢੀਂਡਸਾ ਨੇ ਭਗਵੰਤ ਮਾਨ ਸਰਕਾਰ ’ਤੇ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾਅਵਾ ਕਰਦੇ ਸਨ ਕਿ ਉਨ੍ਹਾਂ ਦੀ ਪਾਰਟੀ ਰਾਜ ਦੀਆਂ ਸਾਰੀਆਂ 13 ਸੀਟਾਂ ਉਪਰ ਜਿੱਤ ਪ੍ਰਾਪਤ ਕਰਾਂਗੀ ਪਰ ਅਜਿਹਾ ਨਹੀਂ ਹੋਇਆ। ਇਸ ਲਈ ਸ੍ਰੀ ਮਾਨ ਨੂੰ ਵੀ ਅਸਤੀਫਾ ਦੇਣਾ ਚਾਹੀਦਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਅਪਰੇਸ਼ਨ ਨੀਲਾ ਤਾਰਾ ਕਰਾਉਣ ਵਾਲੀ ਕਾਂਗਰਸ ਦਾ ਪੰਜਾਬ ਵਿੱਚੋਂ ਸੱਤ ਸੀਟਾਂ ਜਿੱਤਣਾ ਵੀ ਜਾਣਾ ਬਹੁਤ ਮੰਦਭਾਗਾ ਹੈ।

Advertisement