ਰਮੇਸ਼ ਭਾਰਦਵਾਜ
ਲਹਿਰਾਗਾਗਾ, 10 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ 18 ਅਗਸਤ ਨੂੰ ਲਖੀਮਪੁਰ ਖੀਰੀ ਜਾਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਦੀ ਅਨਾਜ ਮੰਡੀ ਵਿੱਚ ਪਿੰਡ ਇਕਾਈਆਂ ਦੀ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਅੱਜ ਦੀ ਮੀਟਿੰਗ ਮੌਕੇ 22 ਪਿੰਡ ਇਕਾਈਆਂ ਦੇ ਅਹੁਦੇਦਾਰਾਂ ਸਮੇਤ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਬਲਾਕ ਆਗੂ ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਜਿੰਦਰ ਸਿੰਘ ਨੰਗਲਾ, ਦਰਸ਼ਨ ਸਿੰਘ ਕੋਟੜਾ ਲਹਿਲ, ਪ੍ਰੀਤਮ ਸਿੰਘ ਲਹਿਲ ਕਲਾ, ਰਾਮਚੰਦ ਸਿੰਘ ਚੋਟੀਆਂ, ਸ਼ਿਵਰਾਜ ਸਿੰਘ ਗੁਰਨੇ ਕਲਾਂ ਤੇ ਸਰਬਜੀਤ ਸ਼ਰਮਾ ਲਹਿਰਾ ਹਾਜ਼ਰ ਸਨ।