ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਹਿਰਾਗਾਗਾ: ਸ਼ਹੀਦ ਕਿਸਾਨ ਕਰਮਜੀਤ ਸਿੰਘ ਨੂੰ ਸ਼ਰਧਾਂਜਲੀਆਂ

ਰਮੇਸ ਭਾਰਦਵਾਜ ਲਹਿਰਾਗਾਗਾ, 26 ਅਪਰੈਲ ਅੱਜ ਨੇੜਲੇ ਪਿੰਡ ਸੰਗਤਪੁਰਾ ਦੇ ਗਰੂਘਰ ਵਿਚ ਕਿਸਾਨ ਸੰਘਰਸ਼ ਦੇ ਸ਼ਹੀਦ ਕਰਮਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ...
Advertisement

ਰਮੇਸ ਭਾਰਦਵਾਜ

ਲਹਿਰਾਗਾਗਾ, 26 ਅਪਰੈਲ

Advertisement

ਅੱਜ ਨੇੜਲੇ ਪਿੰਡ ਸੰਗਤਪੁਰਾ ਦੇ ਗਰੂਘਰ ਵਿਚ ਕਿਸਾਨ ਸੰਘਰਸ਼ ਦੇ ਸ਼ਹੀਦ ਕਰਮਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਮਜੀਤ ਸਿੰਘ ਸੰਗਤਪੁਰਾ ਨੇ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀਆਂ ਮੰਡੀਆਂ ਨੂੰ ਬਚਾਉਣ ਲਈ ਆਪਣੀ ਜਾਨ ਦੀ ਬਾਜ਼ੀ ਲਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਦਾ ਲਗਾਤਾਰ ਘਾਣ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਹਰ ਪੱਖੋਂ ਸਹਿਯੋਗ ਦਾ ਐਲਾਨ ਕੀਤਾ।

Advertisement
Show comments