ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੱਤਰ
ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਇਕਾਈ ਵੱਲੋਂ ਡੀਸੀ ਨੂੰ ਮੰਗ ਪੱਤਰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਰੱਦ ਕਰਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸਤਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਜੇ ਪੰਥਕ ਤਾਕਤਾਂ ਇਕੱਠੀਆਂ ਹੋਣ ਜਾਣ ਤਾਂ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਹੈ ਅਤੇ ਘੱਟ ਗਿਣਤੀਆਂ ਨਾਲ ਹੋ ਰਹੇ ਧੱਕੇ ਦੇ ਖ਼ਿਲਾਫ਼ ਮਜ਼ਬੂਤ ਆਵਾਜ਼ ਉਠਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ, ਘੱਟ ਗਿਣਤੀਆਂ ਅਤੇ ਸਿੱਖ ਕੌਮ ਦੇ ਹੱਕਾਂ ਲਈ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਲਗਾਤਾਰ ਜਾਰੀ ਰੱਖੇਗੀ ਅਤੇ ਇਸ ਮੁੱਦੇ ’ਤੇ ਕੌਮ ਦੀ ਅਗਵਾਈ ਸਿਮਰਨਜੀਤ ਸਿੰਘ ਮਾਨ ਕਰਦੇ ਰਹਿਣਗੇ। ਇਸ ਮੌਕੇ ਪੀ ਏ ਸੀ ਮੈਂਬਰ ਬਹਾਦਰ ਸਿੰਘ ਭਸੌੜ, ਅਮਰਜੀਤ ਸਿੰਘ ਬਾਦਸ਼ਾਹਪੁਰ, ਅਮਰੀਕ ਸਿੰਘ ਸਰਪੰਚ ਕਿਲਾ ਹਕੀਮਾ, ਜਥੇਦਾਰ ਦਲੀਪ ਸਿੰਘ ਅਕਬਰਪੁਰ, ਮਲਕੀਤ ਸਿੰਘ ਬੇਲਾ ਸੁਨਾਮ, ਪਰਮਜੀਤ ਸਿੰਘ ਖਾਲਸਾ ਬਲਜਿੰਦਰ ਸਿੰਘ ਖੋਖਰ, ਸਾਧੂ ਸਿੰਘ ਭੇਦਨੀ, ਬਲਵਿੰਦਰ ਸਿੰਘ, ਸ਼ਿੰਗਾਰਾ ਸਿੰਘ ਦੁੱਗਾ, ਬਲਜਿੰਦਰ ਸਿੰਘ ਅਲੀਪੁਰ, ਕਰਮਜੀਤ ਸਿੰਘ ਸੰਗਰੂਰ, ਆਕਾਸ਼ਦੀਪ ਸਿੰਘ, ਬਿਕਰਮਜੀਤ ਸਿੰਘ, ਇੰਦਰਜੀਤ ਸਿੰਘ, ਕਾਕੂ ਸਿੰਘ, ਜਗਦੀਪ ਸਿੰਘ, ਤਰਸੇਮ ਬਾਵਾ ਕਾਕੜਾ, ਸੁਖਬੀਰ ਸਿੰਘ ਆਲੌਅਰਖ, ਗੁਰਮੇਲ ਸਿੰਘ ਬਾਦਸ਼ਾਹਪੁਰ, ਹਰਮਿੰਦਰ ਸਿੰਘ ਆਦਿ ਮੌਜੂਦ ਸਨ।