ਮਾਰਕੀਟ ਕਮੇਟੀ ਵੱਲੋਂ ਚੇਅਰਮੈਨ ਨੂੰ ਪੱਤਰ
ਮਾਰਕੀਟ ਕਮੇਟੀ ਧੂਰੀ ਦੇ ਆਊਟਸੋਰਸ ਸਟਾਫ ਵੱਲੋਂ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਤਨਖਾਹ ਵਿੱਚ ਵਾਧੇ ਤੇ ਨੌਕਰੀ ’ਤੇ ਪੱਕਾ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਪ੍ਰਧਾਨ ਸੁਖਦੇਵ ਸਿੰਘ, ਕਮਲ ਸ਼ਰਮਾ, ਕੁਲਵਿੰਦਰ ਸਿੰਘ ਅਤੇ ਨਿਰਮਲ ਨੇ ਦੱਸਿਆ...
Advertisement
ਮਾਰਕੀਟ ਕਮੇਟੀ ਧੂਰੀ ਦੇ ਆਊਟਸੋਰਸ ਸਟਾਫ ਵੱਲੋਂ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਤਨਖਾਹ ਵਿੱਚ ਵਾਧੇ ਤੇ ਨੌਕਰੀ ’ਤੇ ਪੱਕਾ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਪ੍ਰਧਾਨ ਸੁਖਦੇਵ ਸਿੰਘ, ਕਮਲ ਸ਼ਰਮਾ, ਕੁਲਵਿੰਦਰ ਸਿੰਘ ਅਤੇ ਨਿਰਮਲ ਨੇ ਦੱਸਿਆ ਕਿ ਉਨ੍ਹਾਂ ਦੀਆਂ ਇਹ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਜਿਨ੍ਹਾਂ ਦਾ ਤੁਰੰਤ ਹੱਲ ਕਰਨ ਲਈ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਸ ਸਬੰਧੀ ਚੇਅਰਮੈਨ ਘੁੱਲੀ ਨੇ ਕਿਹਾ ਉਨ੍ਹਾਂ ਦੇ ਮਹਿਕਮੇ ਵਿੱਚ ਕੰਮ ਕਰਦੇ ਮੁਲਾਜਮਾ ਨੇ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਸਬੰਧੀ ਉਹ ਆਪਣੇ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਮੰਗਾਂ ਜਲਦੀ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।
Advertisement