ਪੱਤਰ ਪ੍ਰੇਰਕ
ਲਹਿਰਾਗਾਗਾ,13 ਮਈ
ਸਿਹਤ ਵਿਭਾਗ ਦੇ ਐੱਨਐੱਚਐਮ ਅਧੀਨ ਕੰਮ ਕਰ ਰਹੇ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫ) ਯੂਨੀਅਨ ਦੇ ਵਫ਼ਦ ਵੱਲੋਂ ਹਲਕਾ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੂੰ ਮੰਗ ਪੱਤਰ ਸੌਂਪਿਆ। ਸਰਬਜੀਤ ਕੌਰ, ਨੀਟਾ ਕੌਰ, ਕੁਲਦੀਪ ਕੌਰ, ਹਿੱਤੂ ਬਾਲਾ, ਗਿਆਨ ਕੌਰ ਆਦਿ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਸਮੂਹ ਐੱਨਐੱਚਐਮ ਕਰਮਚਾਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮੁਕੰਮਲ ਭਰਤੀ ਪ੍ਰਕਿਰਿਆ ਰਾਹੀਂ ਨੋਕਰੀ ਵਿੱਚ ਆਏ ਹਨ। ਉਨ੍ਹਾਂ ਕਰੋਨਾ ਵਰਗੀ ਮਹਾਮਾਰੀ ’ਚ ਆਪਣੀ ਡਿਊਟੀ ਦਿੱਤੀ ਹੈ। ਉਨਾਂ ਕਿਹਾ ਕਿ ਉਨ੍ਹਾਂ ਜਾਨ ਜ਼ੋਖਮ ਵਿੱਚ ਪਾ ਕੇ ਕਰੋਨਾਂ ਮਰੀਜ਼ਾਂ ਦਾ ਇਲਾਜ ਕੀਤਾ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫ) ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਨੂੰ ਨੈਸ਼ਨਲ ਹੈਲਥ ਮਿਸ਼ਨ, ਐੱਨਐੱਚਐੱਮ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇ ਸੰਘਰਸ਼ ਵਿੱਢਿਆ ਜਾਵੇਗਾ।