ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਐੱਸ ਡੀ ਐੱਮ ਨੂੰ ਪੱਤਰ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਕਾਈ ਅਮਰਗੜ੍ਹ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਲਾਗੜੀਆਂ ਦੀ ਅਗਵਾਈ ਹੇਠ ਐੱਸ ਡੀ ਐੱਮ ਅਮਰਗੜ੍ਹ ਰਾਜੇਸ਼ ਕੁਮਾਰ ਸ਼ਰਮਾ ਨੂੰ ਮੰਗ-ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਕਿ ਇਸ ਮੰਗ ਪੱਤਰ ਵਿੱਚ ਅਮਰਗੜ੍ਹ ਦੀ ਪੰਚਾਇਤੀ ਜ਼ਿਮੀਨ ਵਿੱਚੋਂ ਤੀਜੇ ਹਿੱਸੇ...
Advertisement
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਕਾਈ ਅਮਰਗੜ੍ਹ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਲਾਗੜੀਆਂ ਦੀ ਅਗਵਾਈ ਹੇਠ ਐੱਸ ਡੀ ਐੱਮ ਅਮਰਗੜ੍ਹ ਰਾਜੇਸ਼ ਕੁਮਾਰ ਸ਼ਰਮਾ ਨੂੰ ਮੰਗ-ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਕਿ ਇਸ ਮੰਗ ਪੱਤਰ ਵਿੱਚ ਅਮਰਗੜ੍ਹ ਦੀ ਪੰਚਾਇਤੀ ਜ਼ਿਮੀਨ ਵਿੱਚੋਂ ਤੀਜੇ ਹਿੱਸੇ ਦੀ ਜ਼ਮੀਨ 20 ਫ਼ੀਸਦੀ ਘੱਟ ਰੇਟ ’ਤੇ ਦਲਿਤਾਂ ਨੂੰ ਦੇਣ ਦੀ ਮੰਗ ਤੋਂ ਇਲਾਵਾਂ ਦਲਿਤਾਂ ਦੇ ਹਿੱਸੇ ਦੀ ਜ਼ਮੀਨ ਨੂੰ ਤਿੰਨ ਸਾਲਾਂ ਲਈ ਪਟੇ ’ਤੇ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਸਬ-ਤਹਿਸੀਲ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਲਾਲ ਲਕੀਰ ਵਾਲੇ ਮਕਾਨਾਂ ਦੇ ਮਾਲਕਾਨਾ ਹੱਕ ਦੇਣ ਦੀ ਮੰਗ ਵੀ ਸ਼ਾਮਲ ਹੈ। ਇਸ ਮੌਕੇ ਪ੍ਰਧਾਨ ਕੌਰ ਸਿੰਘ, ਮੀਤ ਪ੍ਰਧਾਨ ਰਾਜਵੀਰ ਕੌਰ ਇਕਾਈ ਅਮਰਗੜ੍ਹ, ਸੁਖਵਿੰਦਰ ਕੌਰ ਖ਼ਜ਼ਾਨਚੀ ਅਤੇ ਜਸਵੰਤ ਸਿੰਘ ਹਾਜ਼ਰ ਸਨ।
Advertisement
Advertisement
×
