ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰੋਸ਼ਨੀ ਤੇ ਆਵਾਜ਼ ਸ਼ੋਅ ਅੱਜ

ਡੀ ਸੀ ਤੇ ਐੱਸ ਐੱਸ ਪੀ ਨੇ ਰਣਬੀਰ ਕਾਲਜ ਵਿਚ ਤਿਆਰੀਆਂ ਦਾ ਜਾਇਜ਼ਾ ਲਿਆ
ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡੀ ਸੀ ਅਤੇ ਐੱਸ ਐੱਸ ਪੀ।
Advertisement

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਨੇ ਇੱਥੇ ਸਰਕਾਰੀ ਰਣਬੀਰ ਕਾਲਜ ਵਿੱਚ 11 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 7:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਲ ਹੋ ਸਕਦਾ ਹੈ, ਜਿਸ ਲਈ ਹਰੇਕ ਨੂੰ ਖੁੱਲ੍ਹਾ ਸੱਦਾ ਹੈ। ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਪੁਲੀਸ ਵਿਭਾਗ ਵੱਲੋਂ ਪਾਰਕਿੰਗ ਸਮੇਤ ਟਰੈਫ਼ਿਕ ਅਤੇ ਲਾਅ ਐਂਡ ਆਰਡਰ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਐੱਸ ਪੀ ਰਾਜੇਸ਼ ਛਿੱਬਰ, ਏ ਡੀ ਸੀ ਵਿਕਾਸ ਸੁਖਚੈਨ ਸਿੰਘ, ਐੱਸ ਡੀ ਐੱਮ ਚਰਨਜੋਤ ਸਿੰਘ ਵਾਲੀਆ, ਡੀ ਐੱਸ ਪੀ ਗੁਰਪ੍ਰੀਤ ਸਿੰਘ ਸਣੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

ਵਿਕਾਸ ਕਾਰਜ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਮਨਜ਼ੂਰਸ਼ੁਦਾ ਵਿਕਾਸ ਕਾਰਜਾਂ ਦੀ ਗਤੀ ਤੇ ਗੁਣਵੱਤਾ ਦੋਹਾਂ ਨੂੰ ਯਕੀਨੀ ਬਣਾਇਆ ਜਾਵੇ। ਡੀ ਸੀ ਨੇ ਕਿਹਾ ਕਿ ਜਿਹੜੇ ਕੰਮਾਂ ਦੇ ਟੈਂਡਰ ਹੋ ਚੁੱਕੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਸ਼ੁਰੂ ਕੀਤਾ ਜਾਵੇ। ਜਿਹੜੇ ਕੰਮ ਮੌਜੂਦਾ ਸਮੇਂ ਚੱਲ ਰਹੇ ਹਨ, ਉਹ ਕੰਮ ਹਰ ਹਾਲਤ ਵਿੱਚ ਨਿਰਧਾਰਤ ਸਮੇਂ ਅੰਦਰ ਪੂਰੇ ਕਰਵਾਏ ਜਾਣ। ਵਿਕਾਸ ਕਾਰਜਾਂ ਦੇ ਮਿਆਰ ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸ ਡੀ ਐੱਮ ਚਰਨਜੋਤ ਸਿੰਘ ਵਾਲੀਆ ਸਣੇ ਹੋਰ ਅਧਿਕਾਰੀ ਹਾਜ਼ਰ ਸਨ।

Advertisement
Show comments