ਮਾਲੇਰਕੋਟਲਾ ’ਚ ਲਾਈਟ ਐਂਡ ਸਾਊਂਡ ਸ਼ੋਅ ਭਲਕੇ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ 20 ਨਵੰਬਰ ਨੂੰ ਸਥਾਨਕ ਸਰਕਾਰੀ ਕਾਲਜ ਵਿੱਚ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਜਾ ਰਿਹਾ ਹੈ। ਇਹ ਸ਼ੋਅ ਸੰਗਤ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ...
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ 20 ਨਵੰਬਰ ਨੂੰ ਸਥਾਨਕ ਸਰਕਾਰੀ ਕਾਲਜ ਵਿੱਚ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਜਾ ਰਿਹਾ ਹੈ। ਇਹ ਸ਼ੋਅ ਸੰਗਤ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ ਰੂਹਾਨੀ ਵਿਰਾਸਤ ਨਾਲ ਜਾਣੂ ਕਰਵਾਏਗਾ। ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਕਿਹਾ ਕਿ45 ਮਿੰਟ ਦੇ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ-ਪਰਚੇ, ਉਪਦੇਸ਼, ਅਮਨ ਅਤੇ ਧੀਰਜ ਦੇ ਸੰਦੇਸ਼ ਨੂੰ ਡਿਜੀਟਲ ਤਕਨਾਲੋਜੀ ਰਾਹੀਂ ਸੁੰਦਰਤਾ ਨਾਲ ਦਰਸਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਜਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਦਾ ਜਾਇਜ਼ਾ ਲਿਆ।
Advertisement
Advertisement
Advertisement
×

