ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਰਾਬ ਠੇਕੇ 15 ਤੱਕ ਬੰਦ ਰੱਖਣ ਦੇ ਹੁਕਮ

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਨੂੰ 12 ਵਜੇ ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਡਰਾਈ ਡੇਅ...
Advertisement

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਨੂੰ 12 ਵਜੇ ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਡਰਾਈ ਡੇਅ ਐਲਾਨਿਆ ਹੈ। ਇਹ ਹੁਕਮ ਚੋਣਾਂ ਵਾਲੇ ਇਲਾਕੇ ਵਿੱਚ ਲਾਗੂ ਹੋਵੇਗਾ। ਉਨ੍ਹਾਂ ਇਸ ਪਾਬੰਦੀ ਦੌਰਾਨ ਚੋਣਾਂ ਵਾਲੇ ਇਲਾਕੇ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ, ਹੋਟਲ, ਦੁਕਾਨ, ਰੈਸਤਰਾਂ, ਕਲੱਬ, ਬੀਅਰ ਬਾਰ, ਅਹਾਤੇ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ, ਵਰਤੋਂ ਕਰਨ, ਪੀਣ ਪਿਲਾਉਣ, ਸਟੋਰ ਕਰਨ ਸਣੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ’ਤੇ ਵੀ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਚੋਣਾਂ ਦੌਰਾਨ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨੀ ਵਿਵਸਥਾ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਦਸ਼ਾ ਰਹਿੰਦਾ ਹੈ।

Advertisement
Advertisement
Show comments