ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਿਪਤ ਸਾਹਿਤਕ ਸਮਾਗਮ
ਸਾਹਿਤ ਸਦਨ ਸੰਗਰੂਰ ਦੇ ਪ੍ਰਧਾਨ ਡਾ. ਇਕਬਾਲ ਸਿੰਘ ਸਕਰੌਦੀ ਦੀ ਅਗਵਾਈ ਵਿੱਚ ਇੱਥੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਪ੍ਰਧਾਨ ਡਾ. ਇਕਬਾਲ ਸਿੰਘ ਸਕਰੌਦੀ ਨੇ ਕੀਤੀ। ਮੁੱਖ ਮਹਿਮਾਨ ਵਜੋਂ ਬੋਲਦਿਆਂ ਸੀਬਾ ਇੰਟਰਨੈਸ਼ਨਲ ਸਕੂਲ...
ਸਾਹਿਤ ਸਦਨ ਸੰਗਰੂਰ ਦੇ ਪ੍ਰਧਾਨ ਡਾ. ਇਕਬਾਲ ਸਿੰਘ ਸਕਰੌਦੀ ਦੀ ਅਗਵਾਈ ਵਿੱਚ ਇੱਥੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਪ੍ਰਧਾਨ ਡਾ. ਇਕਬਾਲ ਸਿੰਘ ਸਕਰੌਦੀ ਨੇ ਕੀਤੀ।
ਮੁੱਖ ਮਹਿਮਾਨ ਵਜੋਂ ਬੋਲਦਿਆਂ ਸੀਬਾ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੇ ਚੇਅਰਮੈਨ ਕੰਵਲਜੀਤ ਸਿੰਘ ਢੀਂਡਸਾ ਨੇ ਸ਼ਿਰਕਤ ਕੀਤੀ। ਚੇਅਰਮੈਨ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਮਨੁੱਖੀ ਉੱਨਤੀ ਲਈ ਮਾਂ ਬੋਲੀ ਅਹਿਮ ਸਾਧਨ ਹੈ। ਉਨ੍ਹਾਂ ਕਿਹਾ ਕਿ ਦਰਜਨਾਂ ਦੇਸ਼ਾਂ ਅਤੇ ਭਾਰਤ ਦੇ ਤਕਰੀਬਨ ਸਾਰੇ ਰਾਜਾਂ ਵਿਚ ਜਾ ਕੇ ਵੇਖਿਆ ਹੈ ਕਿ ਉੱਥੋਂ ਦੇ ਲੋਕ ਆਪਣੀ ਮਾਂ ਬੋਲੀ ਨੂੰ ਅੰਤਾਂ ਦਾ ਮੋਹ ਕਰਦੇ ਹਨ। ਜਦੋਂ ਕਿ ਪੰਜਾਬੀਆਂ ਵਿਚ ਇਹ ਮੋਹ ਘੱਟ ਹੈ। ਉਨ੍ਹਾਂ ਕਿਹਾ ਕਿ ਅਕਸਰ ਨਿੱਜੀ ਸਕੂਲਾਂ ਉੱਤੇ ਮਾਂ ਬੋਲੀ ਪੰਜਾਬੀ ਨੂੰ ਨਜ਼ਰਅੰਦਾਜ ਕਰਨ ਦਾ ਦੋਸ਼ ਲਗਾਇਆ ਜਾਂਦਾ ਹੈ ਪਰ ਇਹ ਗੱਲ ਸਾਰੇ ਸਕੂਲਾਂ ’ਤੇ ਨਹੀਂ ਢੁੱਕਦੀ। ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਨੇ ਪਵਨ ਹਰਚੰਦਪੁਰੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਢੁੱਕਵੇਂ ਕਦਮ ਚੁੱਕਣ ’ਤੇ ਜ਼ੋਰ ਦਿੱਤਾ। ਇਸ ਦੌਰਾਨ ਲੇਖਕ ਮੋਹਨ ਸ਼ਰਮਾ, ਡਾ. ਨਰਵਿੰਦਰ ਕੌਸ਼ਲ, ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਜਗਜੀਤ ਸਿੰਘ, ਗੁਰਨਾਮ ਸਿੰਘ, ਅਨੋਖ ਸਿੰਘ ਵਿਰਕ, ਏਪੀ ਸਿੰਘ ਬਾਬਾ, ਨਿਹਾਲ ਸਿੰਘ ਮਾਨ, ਮਹਿੰਦਰਪਾਲ ਸਿੰਘ ਪਾਹਵਾ, ਬਲਵੰਤ ਸਿੰਘ ਜੋਗਾ ਚੇਅਰਮੈਨ ਸਾਹਿਤ ਸਦਨ ਸੰਗਰੂਰ, ਨਾਵਲਕਾਰ ਸਤਦੇਵ ਸ਼ਰਮਾ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਜੀਤ ਹਰਜੀਤ ਨੇ ਕੀਤਾ। ਇਸ ਮੌਕੇ ਹੋਏ ਕਵੀ ਦਰਬਾਰ ਵਿਚ ਹਾਜ਼ਰ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਰੰਗ ਬੰਨ੍ਹਿਆ। ਇਸ ਮੌਕੇ ਜਸਵਿੰਦਰ ਸਿੰਘ ਜੌਲੀ, ਮਦਨ ਗੋਪਾਲ, ਚੌਧਰੀ ਨੰਦ ਲਾਲ ਗਾਂਧੀ, ਬਦਰੀ ਜਿੰਦਲ ਪ੍ਰਧਾਨ ਅਗਰਵਾਲ ਸਭਾ ਸੰਗਰੂਰ ਸਮੇਤ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ।

