ਮਾਲਵਾ ਲਿਖਾਰੀ ਸਭਾ ਵੱਲੋਂ ਸਾਹਿਤਕ ਸਮਾਰੋਹ
ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸੱਦੇ ’ਤੇ ਸਥਾਨਕ ਲੇਖਕ ਭਵਨ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਡਾ. ਮੀਤ ਖੱਟੜਾ ਨੇ ਕੀਤੀ, ਜਦਕਿ ਮੰਚ ਸੰਚਾਲਨ...
ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸੱਦੇ ’ਤੇ ਸਥਾਨਕ ਲੇਖਕ ਭਵਨ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਡਾ. ਮੀਤ ਖੱਟੜਾ ਨੇ ਕੀਤੀ, ਜਦਕਿ ਮੰਚ ਸੰਚਾਲਨ ਰਾਜਿੰਦਰ ਸਿੰਘ ਰਾਜਨ ਨੇ ਕੀਤਾ। ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਨੇ ਦੱਸਿਆ ਕਿ ਹਾਲ ਹੀ ਵਿੱਚ ਸ਼ਹਿਰ ਦੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ਵਿੱਚ ਲਿਖਵਾਉਣ ਲਈ ਕਿਰਤ ਵਿਭਾਗ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ ਅਤੇ ਕਿਰਤ ਵਿਭਾਗ ਵੱਲੋਂ ਕੁਝ ਦੁਕਾਨਦਾਰਾਂ ਨੂੰ ਪੰਜਾਬੀ ਨਾ ਲਿਖਣ ’ਤੇ ਜੁਰਮਾਨੇ ਵੀ ਕੀਤੇ ਗਏ ਹਨ। ਸੰਘਰਸ਼ੀ ਸਾਹਿਤਕਾਰ ਰਮੇਸ਼ਵਰ ਸਿੰਘ ਨੇ ਬਿਜਲੀ ਬੋਰਡ ਦੇ ਬਿੱਲ ਪੰਜਾਬੀ ਵਿੱਚ ਜਾਰੀ ਕਰਨ ਦੀ ਮੰਗ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਮੀਤ ਖੱਟੜਾ ਨੇ ਕਿਹਾ ਕਿ ਮਾਂ ਬੋਲੀ ਨੂੰ ਭੁੱਲਣ ਵਾਲੇ ਲੋਕ ਆਪਣੀ ਪਛਾਣ ਗੁਆ ਬੈਠਦੇ ਹਨ। ਉੱਘੇ ਲੇਖਕ ਅਮਰ ਗਰਗ ਕਲਮਦਾਨ ਨੇ ਗੁਰਮੁਖੀ ਲਿਪੀ ਨੂੰ ਲਾਜ਼ਮੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਬੰਗਾਲੀ ਭਾਸ਼ਾ ਅੰਦੋਲਨ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

