ਸਾਹਿਤ ਸਿਰਜਣਾ ਮੰਚ ਵੱਲੋਂ ਸਾਹਿਤਕ ਸਮਾਰੋਹ
ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਸਾਮਰਾਜੀ ਤਾਕਤਾਂ ਵੱਲੋਂ ਗਾਜ਼ਾ ’ਚ ਹੋਏ ਮਨੁੱਖਤਾ ਦੇ ਘਾਣ ਖ਼ਿਲਾਫ਼ ਹਾਅ ਦਾ ਨਾਅਰਾ ਮਾਰਿਆ ਗਿਆ। ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਆਲੋਚਕ ਡਾ. ਅਰਵਿੰਦਰ ਕੌਰ ਕਾਕੜਾ ਨੇ ਹਾਜ਼ਰ ਪੰਜਾਬੀ ਸ਼ਾਇਰਾਂ, ਪਾਠਕਾਂ ਅਤੇ ਸਰੋਤਿਆਂ ਨੂੰ ਪੰਜਾਬ, ਭਾਰਤ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਹੋ ਰਹੀ ਲੁੱਟ-ਖਸੁੱਟ ਅਤੇ ਜ਼ੁਲਮ ਦੇ ਵਰਤਾਰਿਆਂ ਤੋਂ ਜਾਣੂ ਕਰਵਾਉਂਦਿਆਂ ਇਕਜੁੱਟ ਹੋ ਕੇ ਲੁੱਟ ਖਸੁੱਟ ਅਤੇ ਜ਼ੁਲਮ ਦਾ ਸ਼ਿਕਾਰ ਹੋ ਰਹੇ ਆਮ ਲੋਕਾਂ ਲਈ ਆਪਣੀ ਕਲਮ ਚੁੱਕਣ ਅਤੇ ਅਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਡਾ. ਅਰਵਿੰਦਰ ਕੌਰ ਕਾਕੜਾ ਵੱਲੋਂ ਸੰਪਾਦਤ ਕੀਤੀ ਗਈ ਕਾਵਿ-ਪੁਸਤਕ ‘ਮੈਂ ਗਾਜ਼ਾ ਕਹਿਨਾ’ ਦੀ ਘੁੰਡ ਚੁਕਾਈ ਵੀ ਕੀਤੀ ਗਈ। ਅਧਿਆਪਨ ਖੇਤਰ ਵਿੱਚ ਰਾਸ਼ਟਰੀ ਪੁਰਸਕਾਰ ਜਿੱਤਣ ਲਈ ਸਾਹਿਤ ਸਿਰਜਣਾ ਮੰਚ ਦੇ ਮੀਤ ਪ੍ਰਧਾਨ ਸ਼ਸ਼ੀ ਬਾਲਾ ਨੂੰ ਪ੍ਰਧਾਨਗੀ ਮੰਡਲ ਵੱਲੋਂ ਸਨਮਾਨਿਤ ਕੀਤਾ ਗਿਆ।