ਲਾਕਡਾਊਨ: ਸਰਕਾਰੀ ਪਾਬੰਦੀਆਂ ਵਿਰੁੱਧ ਦੁਕਾਨਦਾਰਾਂ ਦਾ ਰੋਹ ਫੁੱਟਿਆ

ਪਟਿਆਲਾ ’ਚ ਵਪਾਰੀਆਂ ਵੱਲੋਂ ਤਾਲਾਬੰਦੀ ਦੇ ਵਰਗੀਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ; ਤਿੱਖੇ ਸੰਘਰਸ਼ ਦੀ ਚਿਤਾਵਨੀ

ਲਾਕਡਾਊਨ: ਸਰਕਾਰੀ ਪਾਬੰਦੀਆਂ ਵਿਰੁੱਧ ਦੁਕਾਨਦਾਰਾਂ ਦਾ ਰੋਹ ਫੁੱਟਿਆ

ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸਮਾਣਾ ਦੇ ਦੁਕਾਨਦਾਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਮਈ

ਪੰਜਾਬ ਸਰਕਾਰ ਵਲੋਂ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਜ਼ਰੂਰੀ ਵਸਤਾਂ ਅਤੇ ਮੈਡੀਕਲ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਖੋਲ੍ਹਣ ’ਤੇ ਲਗਾਈਆਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਿਵਲ ਤੇ ਪੁਲੀਸ ਪ੍ਰਸ਼ਾਸ਼ਨ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ। ਸਥਾਨਕ ਸ਼ਹਿਰ ਵਿਚ ਖੁੱਲ੍ਹੀਆਂ ਦੁਕਾਨਾਂ ਨੂੰ ਬੰੰਦ ਕਰਵਾਇਆ ਗਿਆ ਅਤੇ ਮੌਕੇ ’ਤੇ 9 ਦੁਕਾਨਦਾਰਾਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਬੰਦ ਕਰ ਦਿੱਤਾ। ਥਾਣਾ ਸਿਟੀ ਇੰਚਾਰਜ ਇੰਸਪੈਕਟਰ ਗੁਰਵੀਰ ਸਿੰਘ ਨੇ ਦੱਸਿਆ ਕਿ ਕੋਵਿਡ ਨਿਯਮਾਂ ਤਹਿਤ ਜਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 4 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਜਦੋਂ ਕਿ ਦੋ ਦੁਕਾਨਦਾਰਾਂ ਦਾ ਚਲਾਨ ਕਰਦਿਆਂ ਜੁਰਮਾਨਾ ਕੀਤਾ ਗਿਆ ਹੈ।

ਸੁਨਾਮ ਊਧਮ ਸਿੰਘ ਵਾਲਾ (ਬੀਰਇੰਦਰ ਸਿੰਘ ਬਨਭੌਰੀ): ਵਪਾਰ ਮੰਡਲ ਦੇ ਸੱਦੇ ਤੇ ਸੁਨਾਮ ਦੇ ਦੁਕਾਨਦਰਾਂ ਵੱਲੋਂ ਇਥੋਂ ਦੇ ਅਗਰਵਾਲ ਚੌਕ ਵਿੱਚ ਧਰਨਾ ਲਾ ਕੇ ਦੁਕਾਨਾਂ ਖੋਲ੍ਹੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਵਪਾਰੀ ਆਗੂ ਪਵਨ ਗੁੱਜਰਾਂ ਅਤੇ ਰਾਜੇਸ਼ ਅਗਰਵਾਲ ਨੇ ਕਿਹਾ ਪਿਛਲੇ ਸਾਲ ਦੌਰਾਨ ਲਗਾਤਾਰ ਚੱਲੇ ਲੌਕ ਡਾਊਨ ਕਾਰਨ ਵਪਾਰੀ ਵਰਗ ਬੁਰੀ ਤਰ੍ਹਾਂ ਆਰਥਿਕ ਰੂਪ ਵਿੱਚ ਝੰਜੋੜਿਆ ਗਿਆ ਹੈ।

ਸਮਾਣਾ (ਅਸ਼ਵਨੀ ਗਰਗ/ਸੁਭਾਸ਼ ਚੰਦਰ): ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਮੱਦੇਨਜ਼ਰ ਦੁਕਾਨਾਂ ਖੋਲ੍ਹਣ ’ਤੇ ਲਾਈਆਂ ਪਾਬੰਦੀਆਂ ਖ਼ਿਲਾਫ਼ ਸਮਾਣਾ ਦੇ ਦੁਕਾਨਦਾਰਾਂ ਦਾ ਰੋਸ ਉਸ ਸਮੇਂ ਬੇਕਾਬੂ ਹੋ ਗਿਆ ਜਦੋਂ ਪੰਜਾਬ ਪੁਲੀਸ ਦੇ ਮੁਲਾਜ਼ਮ ਦੁਕਾਨਾਂ ਬੰਦ ਕਰਵਾਉਣ ਲਈ ਬਾਜ਼ਾਰਾਂ ਵਿਚ ਸਖ਼ਤੀ ਕਰਨ ਪੁੱਜੇ। ਗੁੱਸੇ ਵਿਚ ਆਏ ਦੁਕਾਨਦਾਰਾਂ ਨੇ ਸਥਾਨਕ ਗਾਂਧੀ ਗਰਾਂਉਂਡ ’ਚ ਇੱਕਠੇ ਹੋ ਕੇ ਧਰਨਾ ਲਗਾ ਦਿੱਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਦੁਕਾਨਦਾਰਾਂ ਸੋਨੂੰ ਖਾਲਸਾ, ਸੁਦਰਸ਼ਨ ਮਿੱਤਲ, ਮੰਗਤ ਰਾਮ ਤੇ ਹੋਰ ਦਾ ਕਹਿਣਾ ਸੀ ਕਿ ਉਹ ਪਹਿਲਾ ਹੀ ਸਾਲ ਭਰ ਦੇ ਲਾਕਡਾਊਨ ਤੋਂ ਹਾਲੇ ਤੱਕ ਉਭਰੇ ਨਹੀਂ ਸਨ ਕਿ ਹੁਣ ਫ਼ਿਰ ਸਰਕਾਰ ਨੇ ਲਾਕਡਾਊਨ ਲਗਾ ਦਿੱਤਾ ਹੈ। ਦੁਕਾਨਦਾਰਾਂ ਦਾ ਇਹ ਵੀ ਦੋਸ਼ ਸੀ ਕਿ ਸਰਕਾਰ ਨੇ ਸ਼ਰਾਬ ਦੇ ਠੇਕੇ ਮੀਟ ਦੀਆਂ ਦੁਕਾਨਾਂ ਤਾਂ ਖੋਲ੍ਹ ਦਿੱਤੀਆਂ ਹਨ ਜਦੋਂਕਿ ਸਾਡੇ ਕਾਰੋਬਾਰ ਬੰਦ ਕਰ ਦਿੱਤੇ ਹਨ। ਦੁਕਾਨਦਾਰਾਂ ਨੇ ਕਿਹਾ ਕਿ ਜਾਂ ਤਾਂ ਸਰਕਾਰ ਇੱਕ ਹਫ਼ਤੇ ਲਈ ਪੁਰਾ ਲਾਕਡਾਊਨ ਲਗਾ ਦੇਵੇ ਜਾਂ ਫਿਰ ਸਾਰੀਆਂ ਦੁਕਾਨਾਂ ਨੂੰ ਕੁੱਝ ਸਮਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ।ਮੌਕੇ ’ਤੇ ਪੁੱਜੇ ਐੱਸਡੀਐੱਮ ਨਮਨ ਮੜਕਨ ਨੇ ਦੁਕਾਨਦਾਰਾਂ ਤੋਂ ਮੰਗ ਪੱਤਰ ਲੈ ਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ।

ਪਟਿਆਲਾ:(ਰਵੇਲ ਸਿੰਘ ਭਿੰਡਰ): ਪਟਿਆਲਾ ’ਚ ਵਪਾਰੀਆਂ ਵੱਲੋਂ ਤਾਲਾਬੰਦੀ ਦੇ ਕੀਤੇ ਵਰਗੀਕਰਨ ਨੂੰ ਕਟਹਿਰੇ ‘ਚ ਲੈਂਦਿਆਂ ਕੈਪਟਨ ਸਰਕਾਰ ਖ਼ਿਲਾਫ਼ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਵਪਾਰੀਆਂ ਦਾ ਸ਼ਿਕਵਾ ਸੀ ਕਿ ਸਰਕਾਰ ਦੇ ਤਾਲਾਬੰਦੀ ਦੇ ਫੈਸਲੇ ‘ਚ ਵਪਾਰੀਆਂ ਨਾਲ ਵਿਤਕਰਾ ਕੀਤਾ ਗਿਆ ਹੈ। ਵਪਾਰ ਮੰਡਲ ਪਟਿਆਲਾ ਵੱਲੋਂ ਅਰਧ ਲੌਕਡਾਊਨ ਦੀ ਆੜ ਹੇਠ ਵਪਾਰੀਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਫੈਸਲੇ ਖ਼ਿਲਾਫ਼ ਭਲਕੇ ਪੰਜ ਮਈ ਨੂੰ ਅਨਾਰਦਾਨਾ ਚੌਕ ‘ਚ ਵਿਸ਼ਾਲ ਰੋਸ ਇਕੱਤਰਤਾ ਕਰਨ ਦਾ ਵੀ ਐਲਾਨ ਕੀਤਾ ਗਿਆ।

ਵਪਾਰ ਮੰਡਲ ਪਟਿਆਲਾ ਦੇ ਪ੍ਰਧਾਨ ਰਾਕੇਸ਼ ਗੁਪਤਾ ਤੇ ਹੋਰ ਵਪਾਰੀ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਆ ਫੈਸਲਾ ਪੂਰੀ ਤਰਾਂ ਪੱਖਪਾਤੀ ਹੈ। ਸਾਰੇ ਦੁਕਾਨਦਾਰ ਟੈਕਸ ਬਰਾਬਰ ਭਰਦੇ ਹਨ ਫਿਰ ਸਰਕਾਰ ਵੱਲੋਂ ਦੁਕਾਨਾਂ ਨੂੰ ਜ਼ਰੂਰੀ ਤੇ ਗੈਰ ਜ਼ਰੂਰੀ ’ਚ ਕਿਵੇਂ ਵੰਡਣ ਦੀ ਕੋਸ਼ਿਸ਼ ਕੀਤੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All