ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਜਨਵਰੀ
ਇਥੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਐਂਡ ਟੈਕਨੀਕਲ ਸੰਸਥਾ ਲਹਿਰਾਗਾਗਾ ਦੇ ਕਰਮਚਾਰੀਆਂ ਨੂੰ ਪਿਛਲੇ 31 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਮੁਲਾਜ਼ਮ ਪਿਛਲੇ 9 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ। ਮੁਲਾਜ਼ਮ ਸੂਬੇ ਦੀ ਕਾਂਗਰਸ ਸਰਕਾਰ ਵਿਰੱਧ ਨਾਅਰੇਬਾਜ਼ੀ ਕਰ ਰਹੇ ਹਨ। ਅੱਜ ਧਰਨੇ ਵਿੱਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਂਵਾਲ ਨੇ ਵਿਸ਼ਵਾਸ ਦਿਵਾਇਆ ਕਿ ਜੇ ਅਕਾਲੀ ਦਲ ਬਾਦਲ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਅਧਾਰ ਉੱਪਰ ਹੱਲ ਕੀਤੇ ਜਾਣਗੇ। ਇਸ ਮੌਕੇ ਭਾਈ ਲੌਂਗੋਵਾਲ ਨੇ ਚੰਨੀ ਸਰਕਾਰ ਅਤੇ ਬੀਬੀ ਭੱਠਲ ’ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਇਹ ਕਾਲਜ ਮਹਾਨ ਸੁਤੰਤਰਤਾ ਸੰਗਰਾਮੀ ਦੇ ਨਾਂ ’ਤੇ ਬਣਿਆ ਹੋਇਆ ਸੀ । ਉਨ੍ਹਾਂ ਕਿਹਾ ਇਸ ਕਾਲਜ ਨਾਲ ਇਲਾਕੇ ਦੇ ਬੱਚਿਆਂ ਦਾ ਭਵਿੱਖ ਅਤੇ ਸੈਂਕੜੇ ਪਰਿਵਾਰਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਬੀਬੀ ਭੱਠਲ ਕਾਂਗਰਸ ਦੇ ਇੱਕ ਕੱਦਾਵਰ ਨੇਤਾਵਾਂ ਵਿੱਚੋਂ ਇੱਕ ਹਨ। ਜੇ ਉਹ ਚਾਹੁੰਦੇ ਤਾਂ ਇਹ ਮਸਲਾ ਬਹੁਤ ਜਲਦੀ ਹੱਲ ਹੋ ਸਕਦਾ ਸੀ।