DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ‘ਆਪ’ ਛੱਡ ਅਕਾਲੀ ਦਲ ਵਿਚ ਸ਼ਾਮਲ

ਵਾਰਡ ਐਸ.ਸੀ. ਰਿਜ਼ਰਵ ਕਰਨ ਤੋਂ ਖਫ਼ਾ ਹੋ ਕੇ ਲਿਆ ਫੈਸਲਾ; ‘ਆਪ’ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੇ ਹਲਕੇ ਵਿਚ ਹੀ ਲੱਗਿਆ ਝਟਕਾ

  • fb
  • twitter
  • whatsapp
  • whatsapp
Advertisement

ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅੱਜ ਆਪਣੇ ਹਲਕਾ ਸੁਨਾਮ ਵਿਚ ਹੀ ਉਸ ਸਮੇਂ ਝਟਕਾ ਲੱਗਿਆ ਜਦੋਂ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਅੱਜ ਲੌਂਗੋਵਾਲ ਪੁੱਜੇ ਅਤੇ ਬੀਬੀ ਪਰਮਿੰਦਰ ਕੌਰ ਬਰਾੜ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਸਵਾਗਤ ਕੀਤਾ।

ਜਾਣਕਾਰੀ ਅਨੁਸਾਰ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ ਨੂੰ ਪੁੱਛੇ ਬਗੈਰ ਸਰਕਾਰ ਵਲੋਂ ਉਨ੍ਹਾਂ ਦਾ ਵਾਰਡ ਐਸ.ਸੀ. ਰਿਜ਼ਰਵ ਕਰ ਦਿੱਤਾ ਗਿਆ ਸੀ ਜਿਸ ਤੋਂ ਬੀਬੀ ਬਰਾੜ ਬੇਹੱਦ ਖਫ਼ਾ ਸਨ। ਪਤਾ ਲੱਗਿਆ ਹੈ ਕਿ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੌੜਾ ਲੌਂਗੋਵਾਲ ਵਿਚ ਬੀਬੀ ਪਰਮਿੰਦਰ ਕੌਰ ਬਰਾੜ ਦੇ ਘਰ ਵੀ ਪੁੱਜੇ ਪਰ ਉਹ ਬੀਬੀ ਬਰਾੜ ਨੂੰ ਮਨਾਉਣ ਵਿਚ ਸਫਲ ਨਹੀਂ ਹੋ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਪਰਮਿੰਦਰ ਕੌਰ ਬਰਾੜ, ਉਨ੍ਹਾਂ ਦੇ ਪਤੀ ਕਮਲ ਬਰਾੜ ਅਤੇ ਸਹੁਰਾ ਕਰਮ ਸਿੰਘ ਬਰਾੜ ਅਤੇ ਹੋਰ ਸਮਰਥਕਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਕਿਹਾ ਕਿ ਨਵੇਂ ਸਾਲ ਵਿਚ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਵਿਚੋਂ ਪਾਰਟੀ ਛੱਡਣ ਵਾਲਿਆਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸਾਲ ਦੇ ਅਖੀਰ ਤੱਕ ‘ਆਪ’ ਵਿਚ ਕਿਸੇ ਨੇ ਨਹੀਂ ਰਹਿਣਾ। ਉਨ੍ਹਾਂ ਕਿਹਾ ਕਿ ਬਰਾੜ ਪਰਿਵਾਰ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਵਿਚ ਸ਼ਾਮਲ ਹੋਇਆ ਹੈ ਕਿਉਂਕਿ ਇਸ ਪਾਰਟੀ ਵਿਚ ਕਿਸੇ ਦੀ ਕੋਈ ਸੁਣਵਾਈ ਨਹੀਂ ਹੈ।

Advertisement

Advertisement
Advertisement
×