ਕਿਸਾਨ ਯੂਨੀਅਨ ਦੇ ਪ੍ਰਧਾਨ ਬਣੇ ਮੱਘਰ ਸਿੰਘ
ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਬੁਰਜਗਿੱਲ ਇਕਾਈ ਖੇੜੀ ਗਿੱਲਾਂ ਦਾ ਆਮ ਇਜਲਾਸ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਮੌਕੇ ਬਲਾਕ ਦੇ ਸਮੂਹ ਆਗੂ ਵੀ...
Advertisement
ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਬੁਰਜਗਿੱਲ ਇਕਾਈ ਖੇੜੀ ਗਿੱਲਾਂ ਦਾ ਆਮ ਇਜਲਾਸ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਦੀ ਨਿਗਰਾਨੀ ਹੇਠ ਕੀਤਾ ਗਿਆ। ਇਸ ਮੌਕੇ ਬਲਾਕ ਦੇ ਸਮੂਹ ਆਗੂ ਵੀ ਹਾਜ਼ਰ ਸਨ। ਆਮ ਇਜਲਾਸ ਵਿੱਚ ਸਰਬਸੰਮਤੀ ਨਾਲ ਮੱਘਰ ਸਿੰਘ ਪ੍ਰਧਾਨ, ਤੇਜਾ ਸਿੰਘ ਮੀਤ ਪ੍ਰਧਾਨ, ਮੱਖਣ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਖਜ਼ਾਨਚੀ ਅਤੇ ਗੁਰਤੇਜ ਸਿੰਘ ਪ੍ਰੈੱਸ ਸਕੱਤਰ ਚੁਣੇ ਗਏ। ਇਨ੍ਹਾਂ ਤੋਂ ਇਲਾਵਾ ਦਰਸ਼ਨ ਸਿੰਘ, ਹਰਚੰਦ ਸਿੰਘ, ਅਵਤਾਰ ਸਿੰਘ, ਦਰਬਾਰਾ ਸਿੰਘ, ਜਰਨੈਲ ਸਿੰਘ, ਗੁਰਵਿੰਦਰ ਸਿੰਘ, ਉਜਾਗਰ ਸਿੰਘ, ਪ੍ਰਿਤਪਾਲ ਸਿੰਘ, ਦਰਸ਼ਨ ਸਿੰਘ, ਪ੍ਰਗਟ ਸਿੰਘ, ਬਲਵਿੰਦਰ ਸਿੰਘ ਤੇ ਮਹਿੰਦਰ ਸਿੰਘ ਕਮੇਟੀ ਮੈਂਬਰ ਚੁਣੇ ਗਏ।
Advertisement
Advertisement
×