ਨਵਕਿਰਨ ਸਿੰਘ
ਮਹਿਲ ਕਲਾਂ, 1 ਨਵੰਬਰ
ਪਿੰਡ ਹਮੀਦੀ ਨੇੜੇ ਬੀਤੀ ਰਾਤ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਨਵਦੀਪ ਸਿੰਘ (19) ਪੁੱਤਰ ਜੁਗਰਾਜ ਸਿੰਘ ਵਾਸੀ ਮਹਿਲ ਕਲਾਂ ਮੋਟਰਸਾਈਕਲ ਰਾਹੀਂ ਆਪਣੇ ਨਾਨਕੇ ਪਿੰਡ ਨੰਗਲ ਜਾ ਰਿਹਾ ਸੀ ਕਿ ਰਸਤੇ ਵਿੱਚ ਪਿੰਡ ਹਮੀਦੀ ਨੇੜੇ ਕਿਸੇ ਅਣਪਛਾਤੇ ਵਹੀਕਲ ਦੀ ਫੇਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਥਾਣਾ ਠੁੱਲੀਵਾਲ ਦੇ ਏਐੱਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਤਾਇਆ ਚਮਕੌਰ ਸਿੰਘ ਵਾਸੀ ਮਹਿਲ ਕਲਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਹੀਕਲ ਚਾਲਕ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।