ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ : The Tribune India

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ

ਨਿਜੀ ਪੱਤਰ ਪ੍ਰੇਰਕ

ਸੰਗਰੂਰ, 7 ਦਸੰਬਰ

ਪੰਜਾਬ ਸਰਕਾਰ ਵੱਲੋਂ ਐਨ.ਡੀ.ਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 13ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾਖਲਾ ਪ੍ਰੀਖਿਆ ਲਈ ਯੋਗਤਾ, ਸਿਰਫ ਲੜਕੇ, ਜੋ ਕਿ ਪੰਜਾਬ ਦੇ ਵਸਨੀਕ ਹੋਣ, ਜਨਮ ਮਿਤੀ 02 ਜੁਲਾਈ 2006 ਤੋਂ ਪਹਿਲਾਂ ਨਾ ਹੋਵੇ, 10ਵੀਂ ਜਮਾਤ ਵਿੱਚ ਪੜ੍ਹਦੇ ਹੋਣੇ ਚਾਹੀਦੇ ਹਨ।

ਇਸ ਤੋਂ ਇਲਾਵਾ 11ਵੀਂ ਜਮਾਤ ਵਿੱਚ ਪੜ੍ਹ ਰਹੇ ਨੌਜਵਾਨ ਜੋ ਉਮਰ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ, ਵੀ ਦਾਖਲਾ ਪ੍ਰੀਖਿਆ ਲਈ ਬਿਨੈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਟੈਸਟ ਉਪਰੰਤ ਐਨ.ਡੀ.ਏ ਦੀ ਤਿਆਰੀ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਮੁਹਾਲੀ ਦੇ ਵਧੀਆ ਸਕੂਲਾਂ ਵਿੱਚ 11ਵੀਂ ਅਤੇ 12ਵੀ ਜਮਾਤਾਂ ਦੀ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਸਾਰੀ ਸਿਖਲਾਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਮੁਹਾਲੀ ਵਲੋਂ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ ਸਕੂਲ ਫ਼ੀਸਾਂ ਦਾ ਹੀ ਭੁਗਤਾਨ ਕਰਨਾ ਪਵੇਗਾ ਜੋ ਸਬਸਿਡੀ ਵਾਲੀਆਂ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸੰਸਥਾ ਵਿੱਚ ਹੀ ਮੁਫਤ ਬੋਰਡਿੰਗ, ਹੋਸਟਲ ਅਤੇ ਮੈੱਸ ਦੀ ਸੁਵਿਧਾ ਦਿੱਤੀ ਜਾਵੇਗੀ। ਜ਼ਿਲ੍ਹਾ ਰੁਜ਼ਗਾਰ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਲਿਖਤੀ ਟੈਸਟ ਲਈ ਮੌਜੂਦਾ ਮਹੀਨਾ ਦਸੰਬਰ 2022 ਤੋਂ 05 ਜਨਵਰੀ 2023 ਤੱਕ ਵੈਬਸਾਈਟ http://recruitment-portal.in ਉਤੇ ਆਨਲਾਈਨ ਬਿਨੈ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਦਿਆਰਥੀ ਸੰਸਥਾ ਦੀ ਵੈਬਸਾਈਟ https://afpipunjab.org ਜਾਂ ਟੈਲੀਫੋਨ ਨੰਬਰ 01672-234097 ਉਤੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ।

ਇਸ ਤੋਂ ਇਲਾਵਾ ਪ੍ਰਾਰਥੀ ਇਸ ਦਾਖਲਾ ਪ੍ਰੀਖਿਆ ਸਬੰਧੀ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਸੁਵਿਧਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਨਿੱਜੀ ਤੌਰ ’ਤੇ ਪਹੁੰਚ ਕੇ ਵੀ ਲੈ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All