ਧੂਰੀ: ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਦੱਸਿਆ ਕਿ ਸੰਗਰੂਰ ਬਾਈਪਾਸ ਤੋਂ ਮਾਲੇਰਕੋਟਲਾ ਬਾਈਪਾਸ ਤੱਕ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਦੀ ਪੁਰਜ਼ੋਰ ਮੰਗ ’ਤੇ ਇਸ ਸੜਕ ਨੂੰ ਚਾਰ-ਮਾਰਗੀ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਪ੍ਰਵਾਨਗੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 3.09 ਕਿਲੋਮੀਟਰ ਲੰਮੀ ਇਸ ਸੜਕ ’ਤੇ 5 ਕਰੋੜ 31 ਲੱਖ 68 ਹਜ਼ਾਰ ਰੁਪਏ ਖਰਚ ਹੋਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਚੌਕ ਪੈਣ ਕਾਰਨ, ਬਾਈਪਾਸ ਅਤੇ ਆਰ.ਓ.ਬੀ ਦੀ ਉਸਾਰੀ ਹੋਣ ਕਾਰਨ ਇਸ ਸੜਕ ’ਤੇ ਕਾਫੀ ਸੜਕ ਹਾਦਸੇ ਵਾਪਰ ਰਹੇ ਹਨ, ਜਿਸਨੂੰ ਮੁੱਖ ਰੱਖਦਿਆਂ ਇਸ ਸੜਕ ਨੂੰ ਫੋਰਲੇਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਪੱਤਰ ਜਾਰੀ ਕਰ ਕੇ ਦੱਸਿਆ ਕਿ ਟੈਂਡਰ ਪ੍ਰਕਿਰਿਆ ਮੁਕੰਮਲ ਕਰ ਕੇ ਜਲਦੀ ਇਸ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। -ਖੇਤਰੀ ਪ੍ਰਤੀਨਿਧ