ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਲੇਰਕੋਟਲਾ ਕੌਂਸਲ ਵੱਲੋਂ 41.51 ਕਰੋੜ ਦਾ ਬਜਟ ਪਾਸ

ਜ਼ਿਲ੍ਹੇ ਦੇ ਵਿਕਾਸ ਕਾਰਜਾਂ ’ਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਰਹਿਮਾਨ
Advertisement

ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 22 ਜੂਨ

Advertisement

ਨਗਰ ਕੌਂਸਲ ਮਾਲੇਰਕੋਟਲਾ ਦੀ ਜਨਰਲ ਬਾਡੀ ਮੀਟਿੰਗ ਵਿੱਚ ਵਿੱਤੀ ਸਾਲ 2025-26 ਲਈ 41 ਕਰੋੜ 51 ਲੱਖ ਰੁਪਏ ਦਾ ਬਜਟ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਜਨਰਲ ਬਾਡੀ ਮੈਂਬਰ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਨਗਰ ਕੌਂਸਲ ਦੇ ਪ੍ਰਧਾਨ ਨਸਰੀਨ ਅਸ਼ਰਫ ਅਬਦੁੱਲਾ ਤੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ ਚਾਹਲ ਤੋਂ ਇਲਾਵਾ ਸਮੂਹ ਕੌਂਸਲਰ ਮੌਜੂਦ ਸਨ। ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਲੋਕਾਂ ਦੀ ਭਲਾਈ ਅਤੇ ਨਗਰ ਦੇ ਵਿਕਾਸ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਇਸ ਵਿੱਤੀ ਸਾਲ ਲਈ ਪੇਸ਼ ਕੀਤੇ ਗਏ ਬਜਟ ਵਿੱਚ ਨਿਕਾਸੀ, ਪਾਣੀ ਸਪਲਾਈ, ਸੜਕਾਂ ਦੀ ਮੁਰੰਮਤ, ਪਾਰਕਾਂ ਦਾ ਸੁਧਾਰ, ਸਫ਼ਾਈ ਪ੍ਰਣਾਲੀ ਅਤੇ ਵਾਤਾਵਰਨ ਸੁਧਾਰ ਉੱਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਆਧੁਨਿਕ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਨਗਰ ਵਿਕਾਸ ਨੀਤੀ ਤਹਿਤ ਨਗਰ ਕੌਂਸਲ ਨੂੰ ਵਧੇਰੇ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਸਾਰੇ ਲੋੜੀਂਦੇ ਕੰਮ ਪੂਰੇ ਕੀਤੇ ਜਾ ਸਕਣ। ਵਿਧਾਇਕ ਰਹਿਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਤੇ ਤੇਜ਼ੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਨਿਕਾਸੀ ਪ੍ਰਣਾਲੀ ਤੇ ਪਾਣੀ ਸਪਲਾਈ ਦੇ ਮੋਹਤਾਜ ਇਲਾਕਿਆਂ ਨੂੰ ਤੁਰੰਤ ਸੁਧਾਰਿਆ ਜਾਵੇ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਪਾਰਕਾਂ ਦੀ ਨਵੀਂ ਰੂਪ-ਰੇਖਾ ਤਿਆਰ ਕਰਨ ਅਤੇ ਸਫ਼ਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਉੱਤੇ ਖ਼ਾਸ ਜ਼ੋਰ ਦਿੱਤਾ ਜਾਵੇਗਾ। ਇਸ ਦੇ ਨਾਲ-ਨਾਲ ਨਗਰ ਦੇ ਇਤਿਹਾਸਕ ਸਥਾਨਾਂ ਦੀ ਸੰਭਾਲ ਅਤੇ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਨਗਰ ਕੌਂਸਲ ਦੀ ਪ੍ਰਧਾਨ ਨਸਰੀਨ ਅਸ਼ਰਫ ਅਬਦੁੱਲਾ ਨੇ ਪ੍ਰਾਪਰਟੀ ਟੈਕਸ, ਬੱਸ ਅੱਡਾ ਫ਼ੀਸ, ਵੈਟ, ਐਕਸਾਈਜ਼ ਡਿਊਟੀ, ਬਿਜਲੀ ਤੋਂ ਮਿਉਂਸਿਪਲ ਸੈੱਸ, ਪਾਣੀ, ਸੀਵਰੇਜ, ਰੈਂਟ ਅਤੇ ਬਿਲਡਿੰਗ ਐਪਲੀਕੇਸ਼ਨ ਫ਼ੀਸ ਆਦਿ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਜਨਰਲ ਬਾਡੀ ਅੱਗੇ ਹੋਰ ਸਾਧਨਾਂ ਤੋਂ ਆਮਦਨ, ਅਮਲਾ, ਵਿਕਾਸ ਦੇ ਕੰਮਾਂ, ਨਗਰ ਕੌਂਸਲ ਦੀ ਮਾਲੀ ਹਾਲਤ ਬਾਰੇ ਚਰਚਾ ਕੀਤੀ। ਬਜਟ ਪਾਸ ਕਰਨ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਨਸਰੀਨ ਅਸ਼ਰਫ ਅਬਦੁੱਲਾ, ਕਾਰਜਸਾਧਕ ਅਫ਼ਸਰ ਅਪਰ ਅਪਾਰ ਸਿੰਘ ਚਾਹਲ ਤੋਂ ਇਲਾਵਾ ਅਤੇ ਹੋਰ ਮੈਂਬਰਾਂ ਨੇ ਵਿਚਾਰ ਪੇਸ਼ ਕੀਤੇ।

 

 

Advertisement