ਮਾਲੇਰਕੋਟਲਾ ਕੌਂਸਲ ਨੂੰ ਅੱਗ ਬੁਝਾਊ ਗੱਡੀਆਂ ਮਿਲੀਆਂ
ਨਗਰ ਕੌਂਸਲ ਮਾਲੇਰਕੋਟਲਾ ਨੂੰ ਪੰਜਾਬ ਸਰਕਾਰ ਵੱਲੋਂ ਦੋ ਨਵੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਿੱਤੀਆਂ ਗਈਆਂ ਹਨ। ਇਹ ਗੱਡੀਆਂ ਪੂਰੀ ਤਰ੍ਹਾਂ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਹਨ, ਜਿਨ੍ਹਾਂ ਵਿੱਚ ਇੱਕ ਵੱਡੀ ਅਤੇ ਇੱਕ ਛੋਟੀ ਅੱਗ ਬੁਝਾਊ ਗੱਡੀ ਫਾਇਰ ਬ੍ਰਿਗੇਡ ਸ਼ਾਮਲ ਹੈ। ਵਿਧਾਇਕ ਡਾ. ਮੁਹੰਮਦ-ਜਮੀਲ-ਉਰ ਰਹਿਮਾਨ ਨੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਮਾਲੇਰਕੋਟਲਾ ਸ਼ਹਿਰ ਅਤੇ ਇਸ ਨਾਲ ਲੱਗਦੇ ਪਿੰਡਾਂ ਵਿੱਚ ਅੱਗ ਬੁਝਾਊ ਗੱਡੀਆਂ ਦੀ ਘਾਟ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਣਕ ਜਾਂ ਪਰਾਲੀ ਦੀਆਂ ਫ਼ਸਲਾਂ ਵਿੱਚ ਅੱਗ ਲੱਗਣ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਵਿੱਚ ਅੱਗ ਦੀਆਂ ਘਟਨਾਵਾਂ ਦੌਰਾਨ ਫਾਇਰ ਸੇਵਾਵਾਂ ਦੀ ਲੋੜ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਦੋ ਗੱਡੀਆਂ ਮਿਲਣ ਨਾਲ ਨਾ ਸਿਰਫ਼ ਨਗਰ ਕੌਂਸਲ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਆਵੇਗਾ, ਬਲਕਿ ਜਨਤਾ ਦੀ ਜਾਨ ਤੇ ਮਾਲ ਦੀ ਸੁਰੱਖਿਆ ਵੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਸਮਾਜ ਸੇਵੀ ਅਸ਼ਰਫ਼ ਅਬਦੁੱਲਾ, ਪੀ ਏ ਗੁਰਮੁੱਖ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਜਾਫ਼ਰ ਅਲੀ ਤੇ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਆਦਿ ਹਾਜ਼ਰ ਸਨ।
ਨੀਨਾ ਮਿੱਤਲ ਵੱਲੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਝੰਡੀ
Advertisementਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਵਿਧਾਇਕਾ ਨੀਨਾ ਮਿੱਤਲ ਨੇ ਨਗਰ ਕੌਂਸਲ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਦੋ ਨਵੀਂਆਂ ਫਾਇਰ ਬ੍ਰਿਗੇਡ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਲਗਭਗ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਗੱਡੀਆਂ ਹਾਈ-ਟਿੱਬ ਟੈਕਨਾਲੋਜੀ ਨਾਲ ਲੈਸ ਹਨ ਜਿਨ੍ਹਾਂ ਵਿੱਚ ਹਾਈ ਪਾਵਰ ਪੰਪ, ਕਟਰ ਸੈੱਟ, ਜਨਰੇਟਰ ਸੈੱਟ ਤੇ ਨਾਈਟ ਵਿਜ਼ਨ ਕੈਮਰੇ ਸ਼ਾਮਲ ਹਨ। ਇਸ ਮੌਕੇ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਵਿਧਾਇਕਾ ਮਿੱਤਲ ਦਾ ਧੰਨਵਾਦ ਕੀਤਾ ਗਿਆ।