DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Malerkotla news: ਪਰਿਵਾਰਾਂ ਨੂੰ ਮਿਲੀ ਮਾਲਕੀ ਦੀ ਕਾਨੂੰਨੀ ਪਛਾਣ: ਰਹਿਮਾਨ

ਵਿਧਾਇਕ ਨੇ ਹਕੀਮਪੁਰਾ ਅਤੇ ਮਹਿਬੂਬਪੁਰਾ ਦੇ ਲੋੜਵੰਦ 121 ਪਰਿਵਾਰਾਂ ਨੂੰ ਮਾਲਕਾਨਾਂ ਹੱਕ ਸਬੰਧੀ ਦਸਤਾਵੇਜ਼ ਵੰਡੇ

  • fb
  • twitter
  • whatsapp
  • whatsapp
featured-img featured-img
ਲਾਭਪਾਤਰੀ ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਸੌਂਪਦੇ ਹੋਏ ਵਿਧਾਇਕ ਡਾ.ਰਹਿਮਾਨ। -ਫੋਟੋ:ਰਾਣੂ
Advertisement

ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ ਅਤੇ ਮਹਿਬੂਬਪੁਰਾ ਦੇ ਲੋੜਵੰਦ 121 ਪਰਿਵਾਰਾਂ ਨੂੰ ਮਾਲਕਾਨਾ ਹੱਕ ਸਬੰਧੀ ਦਸਤਾਵੇਜ਼ ਵੰਡੇ। ਉਨ੍ਹਾਂ ਦੱਸਿਆ ਕਿ ਅੱਜ ਮਾਨ ਦੇ ਮੁਨਾਫ਼ੇ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਕਰੀਬ 316 ਲਾਭਪਾਤਰੀਆਂ ਨੂੰ ਮਾਲਕੀ ਦੀ ਕਾਨੂੰਨੀ ਪਛਾਣ ਪੱਤਰ ਸੌਂਪੇ ਗਏ ਹਨ, ਜਿਸ ਨਾਲ ਉਨ੍ਹਾਂ ਦਾ ਆਤਮ ਸਨਮਾਨ ਵਧੀਆ ਹੈ। ਡਾ.ਰਹਿਮਾਨ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ, ਜੋ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ ਪਰ ਉਨ੍ਹਾਂ ਕੋਲ ਆਪਣੇ ਮਕਾਨਾਂ ਦੀ ਮਾਲਕੀ ਸਾਬਤ ਕਰਨ ਵਾਲੇ ਕਾਨੂੰਨੀ ਦਸਤਾਵੇਜ਼ ਨਹੀਂ ਸਨ। ਹੁਣ ਮਲਕੀਅਤ ਦਸਤਾਵੇਜ਼ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਅਤੇ ਮਾਲਕੀ ਦੇ ਅਧਿਕਾਰ ਪ੍ਰਾਪਤ ਹੋਏ ਹਨ। ਵਿਧਾਇਕ ਨੇ ਕਿਹਾ ਕਿ ਮਾਲਕੀ ਦਾ ਹੱਕ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਵਧੇਰੇ ਸੁਰੱਖਿਆ ਮਿਲੇਗੀ ਅਤੇ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਹੋਰ ਸੁਖਾਲੇ ਢੰਗ ਨਾਲ ਲੈ ਸਕਣਗੇ। ਇਸ ਦੌਰਾਨ ਲਾਭਪਾਤਰੀ ਪਰਿਵਾਰਾਂ ਨੇ ਮਲਕੀਅਤ ਦਸਤਾਵੇਜ਼ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਲਾਕ ਸਮਿਤੀ ਦੇ ਚੇਅਰਮੈਨ ਬਲਾਕ ਸਮਿਤੀ ਸੰਤੋਖ ਸਿੰਘ, ਚੇਅਰਮੈਨ ਹਰਬੰਸ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।
Advertisement
Advertisement
×