ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਲੇਰਕੋਟਲਾ ਪੁਲੀਸ ਵੱਲੋਂ ਸੰਪਰਕ ਪ੍ਰੋਗਰਾਮ ਦੀ ਸ਼ੁਰੂਆਤ

ਪੱਤਰ ਪ੍ਰੇਰਕ ਮਾਲੇਰਕੋਟਲਾ, 7 ਜੁਲਾਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਅਪਰਾਧ ਖਿਲਾਫ਼ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲੀਸ ਵਲੋਂ ਅੱਜ ਸਥਾਨਕ ਉਰਦੂ ਅਕਾਦਮੀ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ...
Advertisement

ਪੱਤਰ ਪ੍ਰੇਰਕ

ਮਾਲੇਰਕੋਟਲਾ, 7 ਜੁਲਾਈ

Advertisement

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਅਪਰਾਧ ਖਿਲਾਫ਼ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲੀਸ ਵਲੋਂ ਅੱਜ ਸਥਾਨਕ ਉਰਦੂ ਅਕਾਦਮੀ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੇ ‘ਸੰਪਰਕ ਪ੍ਰੋਗਰਾਮ’ ਦੀ ਸ਼ੁਰੂਆਤ ਕਰਦਿਆਂ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲੀਸ-ਪਬਲਿਕ ਅਤੇ ਸਿਵਲ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਲਾ ਕੇ ਬਣਦਾ ਯੋਗਦਾਨ ਪਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਤਸਕਰਾਂ ਦੀ 34,67,000 ਰੁਪਏ ਤੋਂ ਵੱਧ ਦੀ ਪ੍ਰਾਪਰਟੀ ਨੂੰ ਅਟੈਚ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 409 ਕੇਸ ਦਰਜ ਕਰਕੇ 457 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisement
Show comments