ਮਾਲੇਰਕੋਟਲਾ: ਟੀਮ ਵੱਲੋਂ ਖੁਰਾਕੀ ਵਸਤਾਂ ਦੀ ਜਾਂਚ
ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਮਾਲੇਰਕੋਟਲਾ ਵੱਲੋਂ ਖਾਣ-ਪੀਣ ਨਾਲ ਸਬੰਧਤ ਸੰਸਥਾਵਾਂ ਅਤੇ ਦੁਕਾਨਾਂ ਦੀ ਜਾਂਚ ਕੀਤੀ ਗਈ। ਸਹਾਇਕ ਕਮਿਸ਼ਨਰ ਫੂਡ ਸੇਫਟੀ ਰਾਖੀ ਵਿਨਾਇਕ ਨੇ ਦੱਸਿਆ ਕਿ ਨਿਰੀਖਣ ਦੌਰਾਨ ਖਾਣੇ ਵਿੱਚ ਵਰਤੇ ਜਾਣ ਵਾਲੇ ਤੇਲ ਅਤੇ ਨਮਕੀਨ ਦੇ 3...
Advertisement
ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਮਾਲੇਰਕੋਟਲਾ ਵੱਲੋਂ ਖਾਣ-ਪੀਣ ਨਾਲ ਸਬੰਧਤ ਸੰਸਥਾਵਾਂ ਅਤੇ ਦੁਕਾਨਾਂ ਦੀ ਜਾਂਚ ਕੀਤੀ ਗਈ। ਸਹਾਇਕ ਕਮਿਸ਼ਨਰ ਫੂਡ ਸੇਫਟੀ ਰਾਖੀ ਵਿਨਾਇਕ ਨੇ ਦੱਸਿਆ ਕਿ ਨਿਰੀਖਣ ਦੌਰਾਨ ਖਾਣੇ ਵਿੱਚ ਵਰਤੇ ਜਾਣ ਵਾਲੇ ਤੇਲ ਅਤੇ ਨਮਕੀਨ ਦੇ 3 ਐਨਫੋਰਸਮੈਂਟ ਸੈਂਪਲ ਇਕੱਠੇ ਕੀਤੇ ਗਏ ਹਨ। ਇਸ ਤੋਂ ਇਲਾਵਾ ਫ਼ਲਾਂ ਅਤੇ ਕੇਕਾਂ ਦੇ 4 ਸਰਵੇਲੈਂਸ ਸੈਂਪਲ ਭਰ ਕੇ ਸਟੇਟ ਫੂਡ ਲੈਬ ਖਰੜ ਭੇਜੇ ਗਏ ਹਨ, ਜਿੱਥੇ ਇਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿਉਹਾਰੀ ਮੌਸਮ ਦੌਰਾਨ ਮਠਿਆਈਆਂ, ਨਮਕੀਨ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਮੰਗ ਵਿੱਚ ਵਾਧਾ ਹੁੰਦਾ ਹੈ, ਜਿਸ ਕਾਰਨ ਗੁਣਵੱਤਾ ਅਤੇ ਸਫ਼ਾਈ ਸਬੰਧੀ ਮਾਪਦੰਡਾਂ ਦੀ ਪਾਲਣਾ ਹੋਣਾ ਬਹੁਤ ਜ਼ਰੂਰੀ ਹੈ। ਟੀਮ ਵੱਲੋਂ ਦੁਕਾਨਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੀਆਂ ਵਸਤਾਂ ਦੀ ਤਿਆਰੀ ਅਤੇ ਸਟੋਰੇਜ ਦੌਰਾਨ ਸਫ਼ਾਈ ਤੇ ਮਿਲਾਵਟ ਜਾਂ ਲਾਪਰਵਾਹੀ ਨਾ ਕਰਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣ ਸਮੇਂ ਉਨ੍ਹਾਂ ਦੀ ਪੈਕਿੰਗ, ਮਿਆਦ ਸਮਾਪਤੀ ਅਤੇ ਲੇਬਲ ਦੀ ਜਾਂਚ ਕਰਨ।
Advertisement
Advertisement