ਗੁਰਨਾਮ ਸਿੰਘ ਚੌਹਾਨ
ਪਾਤੜਾਂ, 30 ਜੂਨ
ਇਥੇ ਸਰਕਾਰੀ ਐਲੀਮੈਂਟਰੀ ਸਕੂਲ ਡੇਰਾ ਬਾਜ਼ੀਗਰ ਦੁਗਾਲ ਦੇ ਦੋ ਹੋਣਹਾਰ ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਪ੍ਰੀਖਿਆ ਪਾਸ ਕਰਨ ’ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੜ੍ਹਾਈ ਵਿੱਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਰਾਜਪਾਲ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲੇ ਲਈ ਦਿੱਤੇ ਟੈਸਟ ਵਿੱਚੋਂ ਸਕੂਲ ਦੇ ਪੰਜਵੀਂ ਕਲਾਸ ਦੇ ਵਿਦਿਆਰਥੀ ਜਸਪ੍ਰੀਤ ਕੌਰ, ਜਸਪ੍ਰੀਤ ਸਿੰਘ ਨੇ ਪ੍ਰੀਖਿਆ ਪਾਸ ਕੀਤੀ ਹੈ। ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਲਈ ਕੀਤੇ ਗਏ ਸਮਾਗਮ ਦੌਰਾਨ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ , ਧਰਮਪਾਲ ਸਿੰਘ, ਰਮੇਸ਼ ਕੁਮਾਰ ਮੈਂਬਰ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਅਧਿਆਪਕਾ ਮੰਜਲਾ ਰਾਣੀ, ਸੋਨਮ ਬਲਕਾਰ ਸਿੰਘ, ਸੋਨੀਆ ਅਤੇ ਅਧਿਆਪਕਾ ਹਰਵਿੰਦਰ ਕੌਰ ਹਾਜ਼ਰ ਸਨ।