ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੇਂਟ ਮੁਅੱਤਲ; ਏਡੀਸੀ ਨੂੰ ਪ੍ਰਬੰਧਕ ਲਾਇਆ

ਕੈਬਨਿਟ ਮੰਤਰੀ ਸਿੰਗਲਾ ਵਲੋਂ ਫੰਡਾਂ ’ਚ ਗੜਬੜੀ ਮਾਮਲੇ ਦੀ ਜਾਂਚ ਕਰਾਉਣ ਦਾ ਭਰੋਸਾਗੁਰਦੀਪ ਸਿੰਘ ਲਾਲੀ

ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੇਂਟ ਮੁਅੱਤਲ; ਏਡੀਸੀ ਨੂੰ ਪ੍ਰਬੰਧਕ ਲਾਇਆ

ਸੰਗਰੂਰ, 7 ਜੁਲਾਈ

ਸਥਾਨਕ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਨੂੰ ਫੰਡਾਂ ਦੀ ਦੁਰਵਰਤੋਂ ਦੇ ਲੱਗੇ ਗੰਭੀਰ ਦੋਸ਼ਾਂ ਬਾਅਦ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਤ੍ਰਿਪਾਠੀ ਨੂੰ ਕਾਲਜ ਦਾ ਪ੍ਰਬੰਧਕ ਲਗਾਇਆ ਗਿਆ ਹੈ, ਜਿਨ੍ਹਾਂ ਅੱਜ ਆਪਣਾ ਚਾਰਜ ਸੰਭਾਲ ਲਿਆ। ਉਧਰ ‘ਅਕਾਲ ਕਾਲਜ ਸੰਗਰੂਰ ਬਚਾਓ’ ਕਮੇਟੀ ਨੇ ਮੀਟਿੰਗ ਕਰ ਕੇ ਕਾਲਜ ਨੂੰ ਮੌਜੂਦਾ ਪ੍ਰਬੰਧਕਾਂ ਤੋਂ ਅਾਜ਼ਾਦ ਕਰਾਉਣ ਦਾ ਸੱਦਾ ਦਿੱਤਾ ਹੈ। ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਲੋਕਾਂ ਨੂੰ ਕਾਲਜ ਬਚਾਉਣ ਦਾ ਭਰੋਸਾ ਦਿੱਤਾ ਹੈ ਜਦੋਂ ਕਿ ਮੁਅੱਤਲ ਕੀਤੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਨੇ ਸਰਕਾਰ ਦੇ ਫੈਸਲਿਆਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਣ ਦੀ ਗੱਲ ਆਖ਼ੀ ਹੈ।

ਕੈਬਨਿਟ ਮੰਤਰੀ ਪੰਜਾਬ ਤੇ ਸੰਗਰੂਰ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਕਾਲਜ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਬੜੇ ਧਿਆਨ ਨਾਲ ਵਾਚਿਆ ਜਾ ਰਿਹਾ ਹੈ। ਇਹ ਮਾਮਲਾ ਉਨ੍ਹਾਂ ਵਲੋਂ ਸਬੰਧਤ ਅਥਾਰਟੀ ਦੇ ਧਿਆਨ ’ਚ ਲਿਆਂਦਾ ਗਿਆ, ਜਿਸ ਮਗਰੋਂ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਵਲੋਂ ਉਚ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਏ ਕੋਰਸ ਬੰਦ ਕਰਨ ਲਈ ਬਜ਼ਿੱਦ ਮੈਨੇਜਮੈਂਟ ਕਮੇਟੀ ਦੇ ਪ੍ਰਬੰਧਕਾਂ ਨੂੰ ਅਹੁਦਿਆਂ ਤੋਂ ਲਾਂਭੇ ਕੀਤਾ ਗਿਆ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਜਾਂਚ ਕਮੇਟੀ ਵੱਲੋਂ ਸੱਚਾਈ ਸਾਹਮਣੇ ਨਹੀਂ ਲਿਆਂਦੀ ਜਾਂਦੀ, ਉਦੋਂ ਤੱਕ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਸੁਚੇਤ ਰਹਿਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All