DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਨ ਤੇ ਕੇਜਰੀਵਾਲ ਕੋਲ ਕੋਈ ਏਜੰਡਾ ਨਹੀਂ: ਢੀਂਡਸਾ

ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਸਬਕ ਸਿਖਾੳੁਣ ਦਾ ਸੱਦਾ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ ਹੈ। ਸੁਨਾਮ, ਭਵਾਨੀਗੜ੍ਹ ਅਤੇ ਲੌਂਗੋਵਾਲ ਵਿੱਚ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮਗਰੋਂ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਡੁੱਬੀ ‘ਆਪ’ ਨੂੰ ਸਬਕ ਸਿਖਾਉਣ ਦਾ ਹੁਣ ਸਹੀ ਸਮਾਂ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਪੰਜਾਬ ਦੀ ਤਰੱਕੀ ਲਈ ਨਾ ਤਾਂ ਕੋਈ ਸਿਆਸੀ ਵਿਚਾਰਧਾਰਾ ਹੈ ਅਤੇ ਨਾ ਹੀ ਕੋਈ ਏਜੰਡਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਜਿਸ ਤਰ੍ਹਾਂ ਦੁਰਵਰਤੋਂ ਕੀਤੀ ਜਾ ਰਹੀ ਹੈ, ਅਜਿਹੀ ਮਿਸਾਲ ਪਹਿਲਾਂ ਕਦੇ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਕਾਰਨ ਹੀ ਕਈ ਵਾਰਡਾਂ ਵਿੱਚ ਵਿਰੋਧੀ ਪਾਰਟੀਆਂ ਨੂੰ ਸਾਂਝੇ ਫਰੰਟ ਬਣਾਉਣੇ ਪਏ ਹਨ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦਾ ਅਸਲੀ ਮੁੱਦਿਆਂ ਤੋਂ ਧਿਆਨ ਭਟਕਾ ਰਹੀ ਹੈ। ਇਸ ਮੌਕੇ ਅਮਨਬੀਰ ਸਿੰਘ ਚੈਰੀ, ਸਤਿਗੁਰ ਸਿੰਘ ਨਮੋਲ, ਮਲਕੀਤ ਸਿੰਘ ਚਗਾਲ (ਐੱਸ ਜੀ ਪੀ ਸੀ ਮੈਂਬਰ), ਜੀਤ ਸਿੰਘ ਸਿੱਧੂ, ਰਣਧੀਰ ਸਿੰਘ ਸਮੂਰਾਂ, ਵਰਿੰਦਰਪਾਲ ਸਿੰਘ ਟੀਟੂ, ਗੁਰਮੀਤ ਸਿੰਘ ਜੌਹਲ, ਹਰਪ੍ਰੀਤ ਸਿੰਘ ਢੀਂਡਸਾ ਆਦਿ ਮੌਜੂਦ ਸਨ।

Advertisement
Advertisement
×