ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਦੇ ਬਲਾਕ ਸਮਿਤੀ ਮੈਂਬਰ ਸਣੇ ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਲ

ਪਿੰਡ ਕੁਠਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਦੋ ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਦਾ ਸਾਥ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ...
ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਦੇ ਨਾਲ ਬੀਬਾ ਜਾਹਿਦਾ ਸੁਲੇਮਾਨ।
Advertisement

ਪਿੰਡ ਕੁਠਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਦੋ ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਦਾ ਸਾਥ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਕਾਂਗਰਸ ਦੇ ਮੌਜੂਦਾ ਬਲਾਕ ਸਮਿਤੀ ਮੈਂਬਰ ਦਵਿੰਦਰ ਸਿੰਘ ਸਮੇਤ ਜਸਪ੍ਰੀਤ ਸਿੰਘ ਜੱਸਾ, ਜਰਨੈਲ ਸਿੰਘ, ਮਲਕੀਤ ਸਿੰਘ, ਭਗਵਾਨ ਸਿੰਘ , ਦਰਸ਼ਨ ਸਿੰਘ, ਰਾਮ ਦਿਆਲ , ਰਾਮ ਸਰੂਪ, ਪਿਆਰਾ ਸਿੰਘ ਆਦਿ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੇ ਬੀਬਾ ਜਾਹਿਦਾ ਸੁਲੇਮਾਨ ਅਤੇ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ ਨੇ ਜੀ ਆਇਆਂ ਆਖਿਆ। ਬੀਬਾ ਜਾਹਿਦਾ ਸੁਲੇਮਾਨ ਨੇ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰ ਉਨ੍ਹਾਂ ਦੀ ਪਾਰਟੀ ਦਾ ਅਨਿੱਖੜਵਾਂ ਅੰਗ ਬਣਨਗੇ ਅਤੇ ਇਨ੍ਹਾਂ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਅਤੇ ਅਹੁਦੇ ਵੀ ਦਿੱਤੇ ਜਾਣਗੇ। ਉਨ੍ਹਾਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ, ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ, ਸਾਬਕਾ ਚੇਅਰਮੈਨ ਗੁਰਮੇਲ ਸਿੰਘ ਕੁਠਾਲਾ, ਜਥੇਦਾਰ ਚਰਨ ਸਿੰਘ ਚਹਿਲ, ਜਥੇਦਾਰ ਬਲਵੀਰ ਸਿੰਘ ਕੁਠਾਲਾ, ਤਲਵੀਰ ਸਿੰਘ ਕਾਲਾ ਢਿੱਲੋਂ, ਸਰਕਲ ਪ੍ਰਧਾਨ ਰਾਜਪਾਲ ਸਿੰਘ ਰਾਜੂ, ਨੰਬਰਦਾਰ ਕੁਲਦੀਪ ਸਿੰਘ ਕੁਠਾਲਾ, ਮਨਪ੍ਰੀਤ ਸਿੰਘ ਧਾਲੀਵਾਲ, ਹਰਬੰਸ ਸਿੰਘ ਪੰਨੂ, ਬਹਾਦਰ ਸਿੰਘ ਚਹਿਲ, ਚੌਧਰੀ ਸੁਲੇਮਾਨ ਨੋਨਾ, ਗੁਰਨਾਮ ਸਿੰਘ ਪੰਨੂ, ਭਗਵੰਤ ਸਿੰਘ ਫੌਜੀ, ਜਥੇਦਾਰ ਗੁਰਦੇਵ ਸਿੰਘ ਕੁਠਾਲਾ, ਜਥੇਦਾਰ ਭਗਵਾਨ ਸਿੰਘ, ਨਿਹਾਲ ਸਿੰਘ, ਕਰਨੈਲ ਸਿੰਘ ਕੁਠਾਲਾ, ਬਾਬਾ ਜਗਦੀਪ ਸਿੰਘ ਚਹਿਲ ਤੋਂ ਇਲਾਵਾ ਅਨੇਕਾਂ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

Advertisement
Advertisement
Show comments