ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਈ ਖੇਤਾਂ ਨੂੰ 30 ਸਾਲ ਬਾਅਦ ਨਹਿਰੀ ਪਾਣੀ ਮਿਲਿਆ: ਅਰੋੜਾ

ਕੈਬਨਿਟ ਮੰਤਰੀ ਵੱਲੋਂ ਪਾਈਪਲਾਈਨ ਪ੍ਰਾਜੈਕਟਾਂ ਦੀ ਸ਼ੁਰੂਆਤ; ਚੱਠਾ ਸੇਖਵਾਂ ਵਿੱਚ 1.29 ਕਰੋੜ ਅਤੇ ਰੱਤੋਕੇ ’ਚ 1.11 ਕਰੋਡ਼ ਨਾਲ ਪਵੇਗੀ ਜ਼ਮੀਨਦੋਜ਼ ਪਾਈਪ
ਲੌਂਗੋਵਾਲ ਨੇੜਲੇ ਪਿੰਡ ਰੱਤੋਕੇ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ।
Advertisement

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਹਲਕਾ ਸੁਨਾਮ ਅਧੀਨ ਪੈਂਦੇ ਸੰਗਰੂਰ ਨੇੜਲੇ ਪਿੰਡ ਚੱਠਾ ਸੇਖਵਾਂ ਵਿੱਚ 1 ਕਰੋੜ 29 ਲੱਖ ਅਤੇ ਲੌਂਗੋਵਾਲ ਨੇੜਲੇ ਪਿੰਡ ਰੱਤੋਕੇ ਵਿੱਚ 1 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਸਿੰਜਾਈ ਪਾਈਪਲਾਈਨ ਪਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਪਿੰਡ ਚੱਠਾ ਸੇਖਵਾਂ ਵਿੱਚ ਪਾਈ ਜਾਣ ਵਾਲੀ 7750 ਮੀਟਰ ਲੰਬੀ ਪਾਈਪਲਾਈਨ ਨਾਲ 369.60 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 100 ਪਰਿਵਾਰਾਂ ਨੂੰ ਲਾਭ ਹੋਵੇਗਾ। ਇਸੇ ਤਰ੍ਹਾਂ ਪਿੰਡ ਰੱਤੋਕੇ ਵਿੱਚ ਪਾਈ ਜਾਣ ਵਾਲੀ 10645 ਮੀਟਰ ਲੰਬੀ ਸਿੰਜਾਈ ਪਾਈਪਲਾਈਨ ਨਾਲ 246.145 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ, ਜਿਸ ਨਾਲ 99 ਪਰਿਵਾਰਾਂ ਨੂੰ ਲਾਭ ਹੋਵੇਗਾ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਦੇ ਕੀਤੇ ਵਾਅਦੇ ਮੁਤਾਬਕ ਕੀਤੇ ਕੰਮ ਨਾਲ ਕਈ ਖੇਤਾਂ ਨੂੰ ਕਰੀਬ 30 ਸਾਲ ਬਾਅਦ ਨਹਿਰੀ ਪਾਣੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਰਕਾਰ ਬਣਨ ਤਕ ਪੰਜਾਬ ਦੇ ਹਿੱਸੇ ਦਾ ਤੀਜਾ ਹਿੱਸਾ ਪਾਣੀ ਵਰਤਿਆ ਹੀ ਨਹੀਂ ਜਾ ਰਿਹਾ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨਹਿਰੀ ਪ੍ਰਬੰਧ ਨੂੰ ਠੀਕ ਕਰਨ ਵੱਲ ਧਿਆਨ ਨਹੀਂ ਦਿੱਤਾ ਸੀ ਪਰ ਮੌਜੂਦਾ ਸਰਕਾਰ ਦੇ ਯਤਨਾਂ ਸਦਕਾ ਨਹਿਰੀ ਪਾਣੀ ਦੀ ਵਰਤੋਂ ਵੱਡੇ ਪੱਧਰ ’ਤੇ ਵਧੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕੇ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਅਹੁਦੇਦਾਰ, ਪਿੰਡਾਂ ਦੇ ਪੰਚ ਤੇ ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Advertisement

Advertisement
Show comments