DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰਾਂ ਦੇ ਹੱਕ ਖੋਹਣ ਦੇ ਵਿਰੋਧ ’ਚ ਕੇਂਦਰ ਖ਼ਿਲਾਫ਼ ਮਾਰਚ

ਬਸਪਾ ਨੇ ਰਾਸ਼ਟਰਪਤੀ, ਰਾਜਪਾਲ ਅਤੇ ਮੁੱਖ ਸਕੱਤਰ ਦੇ ਨਾਮ ਮੰਗ ਪੱਤਰ ਦਿੱਤਾ

  • fb
  • twitter
  • whatsapp
  • whatsapp
featured-img featured-img
ਡਿਊਟੀ ਮੈਜਿਸਟਰੇਟ ਨੂੰ ਮੰਗ ਪੱਤਰ ਦਿੰਦੇ ਹੋਏ ਬਸਪਾ ਆਗੂ।
Advertisement

ਬਹੁਜਨ ਸਮਾਜ ਪਾਰਟੀ ਦੇ ਸੱਦੇ ’ਤੇ ਸੈਂਕੜੇ ਪਾਰਟੀ ਵਰਕਰਾਂ ਨੇ ਮਗਨਰੇਗਾ ਸਕੀਮ ਦੇ ਬੁਨਿਆਂਦੀ ਢਾਂਚੇ ਨੂੰ ਬਦਲ ਕੇ ਮਜ਼ਦੂਰਾਂ ਦੇ ਹੱਕ ਖੋਹੇ ਜਾਣ ਦੇ ਵਿਰੋਧ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਬਸਪਾ ਦੇ ਵਫ਼ਦ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਬਸਪਾ ਵਰਕਰ ਅੱਜ ਪਟਿਆਲਾ ਗੇਟ ਸਥਿਤ ਭਗਵਾਨ ਵਾਲਮੀਕਿ ਭਵਨ ਅੱਗੇ ਜ਼ਿਲ੍ਹਾ ਪ੍ਰਧਾਨ ਸਤਗੁਰ ਸਿੰਘ ਕੌਹਰੀਆਂ ਦੀ ਅਗਵਾਈ ਹੇਠ ਇਕੱਠੇ ਹੋਏ, ਜਿਥੋਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਦਿਆਂ ਡੀ ਸੀ ਦਫ਼ਤਰ ਅੱਗੇ ਪੁੱਜੇ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਮਗਨਰੇਗਾ ਦਾ ਨਾਮ ਬਦਲ ਕੇ ਅਤੇ ਇਸਦੇ ਬੁਨਿਆਦੀ ਢਾਂਚੇ ਵਿਚ ਤਬਦੀਲੀ ਕਰਕੇ ਮਜ਼ਦੂਰ ਵਰਗ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਵਾਂ ਕਾਨੂੰਨ ਲਿਆ ਕੇ ਮਜ਼ਦੂਰਾਂ ਦੇ ਢਿੱਡ ਵਿਚ ਲੱਤ ਮਾਰੀ ਹੈ। ਇਸ ਮੌਕੇ ਬਸਪਾ ਦੇ ਜਿਲ੍ਹ ਇੰਚਾਰਜ ਪਵਿੱਤਰ ਸਿੰਘ, ਰਣਧੀਰ ਸਿੰਘ ਨਾਗਰਾ ਸਮੇਤ ਅਨੇਕਾਂ ਆਗੂ ਮੌਜੂਦ ਸਨ।

Advertisement

ਪਟਿਆਲਾ (ਸਰਬਜੀਤ ਸਿੰਘ ਭੰਗੂ): ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਲਿਆਂਦੇ ਜਾ ਰਹੇ ਨਵੇਂ ‘ਜੀ ਰਾਮ ਜੀ’ ਬਿੱਲ ਖ਼ਿਲਾਫ਼ ਬਸਪਾ ਵੱਲੋਂ ਅੱਜ ਇਥੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਟਿੱਬੀ ਦੀ ਅਗਵਾਈ ਹੇਠ ਪੁਰਾਣੇ ਬੱਸ ਅੱਡੇ 2 ਕੋਲ ਸਥਿਤ ਬਸਪਾ ਦਫ਼ਤਰ ਤੋਂ ਡੀ ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਬਸਪਾ ਦੇ ਸੂਬਾਈ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ ਅਤੇ ਜਨਰਲ ਸਕੱਤਰ ਜੋਗਾ ਸਿੰਘ ਪਨੌਦੀਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਹੀ ਰਾਸ਼ਟਰਪਤੀ, ਰਾਜਪਾਲ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਨਾਮ ਡੀ ਸੀ ਦਫ਼ਤਰ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਡਿਊਟੀ ਮੈਜਿਸਟਰੇਟ ਕਰਨਦੀਪ ਸਿੰਘ ਭੁੱਲਰ ਨੇ ਧਰਨੇ ’ਚ ਆ ਕੇ ਪ੍ਰਾਪਤ ਕੀਤਾ।

Advertisement

ਮਾਰਚ ਨੂੰ ਬਲਦੇਵ ਮਹਿਰਾ ਤੇ ਜੋਗਾ ਸਿੰਘ ਪਨੌਦੀਆਂ ਸਮੇਤ ਮੇਜਰ ਟਿੱਬੀ, ਰੂਪ ਸਿੰਘ ਬਠੋਈ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਲਿਆਂਦਾ ਕਾਨੂੰਨ ਪੂਰੀ ਤਰ੍ਹਾਂ ਮਜ਼ਦੂਰ ਵਰਗ ਵਿਰੋਧੀ ਹੈ ਕਿਉਕਿ ਮਨਰੇਗਾ ਨੂੰ ਤਬਦੀਲ ਕਰਕੇ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ ਕਾਨੂੰਨ ਨਾਲ ਕਰੋੜਾਂ ਮਜ਼ਦੂਰਾਂ ਦਾ ਰੁਜ਼ਗਾਰ ਖਤਰੇ ਵਿੱਚ ਪੈ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਇਹ ਬਿੱਲ ਰੱਦ ਕਰਕੇ ਮਨਰੇਗਾ ਸਕੀਮ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੀ ਰਾਮ ਜੀ ਬਿੱਲ-2025 ਰੱਦ ਕਰਕੇ ਮਜ਼ਦੂਰਾਂ ਦੇ ਕੰਮ ਦੇ ਦਿਨ ਵੀ ਵਧਾਏ ਜਾਣ ਅਤੇ ਉਜਰਤ ਘੱਟੋ-ਘੱਟ 700 ਰੁਪਏ ਪ੍ਰਤੀ ਦਿਹਾੜੀ ਤੈਅ ਕੀਤੀ ਜਾਵੇ।ਇਸ ਮੌਕੇ ਸੁਰਜੀਤ ਸਿੰਘ ਗੋਰੀਆ, ਜਸਪਾਲ ਸਿੰਘ ਐਡਵੋਕੇਟ, ਮਨਰੇਗਾ ਵਰਵਰ ਫਰੰਟ ਦੇ ਪ੍ਰਧਾਨ ਅਜੈਬ ਸਿੰਘ ਬਠੋਈ, ਮੱਘਰ ਸਿੰਘ ਕਨਸੂਹਾ, ਅਮਰ ਸਿੰਘ ਸੈਂਪਲਾ ਚੰਨ ਸਿੰਘ ਭੱਟੀ, ਹਰਵਿੰਦਰ ਸਿੰਘ ਨਾਰੜੂ, ਰਵੀ ਕੁਮਾਰ ਵਾਲਮੀਕਿ, ਜਰਨੈਲ ਸਿੰਘ ਆਈਟੀਓ. ਗੁਰਮੁੱਖ ਸਿੰਘ ਜਾਗੀ, ਕੁਲਦੀਪ ਬਾਗੀ, ਅਵਤਾਰ ਬਹਾਦਰਗੜ੍ਹ, ਗੁਰਮੁੱਖ ਰੁੜਕੀ, ਸ਼ੇਰੂ ਰਾਮ, ਰਾਜਿੰਦਰ ਚੱਪੜ ਤੇ ਸੁਨੀਲ ਕੁਮਾਰ ਆਦਿ ਆਗੂ ਵੀ ਹਾਜ਼ਰ ਸਨ।

Advertisement
×