ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸਿੰਗਲਾ ਦੀ ਕੋਠੀ ਤੱਕ ਮਾਰਚ

ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸਿੰਗਲਾ ਦੀ ਕੋਠੀ ਤੱਕ ਮਾਰਚ

ਸੰਗਰੂਰ ਵਿੱਚ ਐੱਨਐੱਚਐੱਮ ਮੁਲਾਜ਼ਮ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਦਸੰਬਰ

ਸਿਹਤ ਸੇਵਾਵਾਂ ਠੱਪ ਕਰ ਕੇ ਪਿਛਲੇ ਕਰੀਬ ਤਿੰਨ ਹਫ਼ਤਿਆਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚੱਲ ਰਹੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਤੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਹੜਤਾਲੀ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਭਲਕੇ 7 ਦਸੰਬਰ ਨੂੰ ਪੰਜਾਬ ਭਰ ਵਿੱਚ ਦੋ ਘੰਟੇ ਲਈ ਨੈਸ਼ਨਲ ਹਾਈਵੇਅ ’ਤੇ ਰੋਸ ਧਰਨਾ ਦੇ ਕੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ। ਹੜਤਾਲੀ ਐੱਨਐੱਚਐੱਮ ਮੁਲਾਜ਼ਮ ਆਪਣੀਆਂ ਸੇਵਾਵਾਂ ਸਿਹਤ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਬੇਮਿਆਦੀ ਹੜਤਾਲ ’ਤੇ ਹਨ।

ਹੜਤਾਲੀ ਮੁਲਾਜ਼ਮ ਸਿਵਲ ਹਸਪਤਾਲ ਵਿੱਚ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦਿਆਂ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਪੁੱਜੇ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਐੱਨਐੱਚਐੱਮ ਮੁਲਾਜ਼ਮ ਯੂਨੀਅਨ ਦੇ ਸੂਬਾ ਆਗੂ ਡਾ. ਵਾਹਿਦ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਜਗਦੀਪ ਕੌਰ, ਵਿਪਨਜੀਤ ਕੌਰ, ਕੀਰਤਨ ਕੌਰ ਅਤੇ ਲਖਵੀਰ ਕੌਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਉਨ੍ਹਾਂ ਵੱਲੋਂ ਪਹਿਲੇ ਦਿਨ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਿਆਨ ਜਾਰੀ ਕੀਤਾ ਸੀ ਅਤੇ ਮੁੱਖ ਮੰਤਰੀ ਵੱਲੋਂ 36000 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਕੇ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ ਸੀ ਪਰ ਬਿੱਲ ਪਾਸ ਕਰਨ ਵਿੱਚ ਸਿਹਤ ਵਿਭਾਗ ਵਰਗੇ ਅਹਿਮ ਮਹਿਕਮੇ ਨੂੰ ਬਾਹਰ ਕਰ ਕੇ ਕਾਂਗਰਸ ਸਰਕਾਰ ਨੇ ਆਪਣੀ ਬਦਨੀਤੀ ਸਾਫ਼ ਜ਼ਾਹਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨਾਲ ਦੂਜੀ ਵਾਰ ਵਿਧਾਨ ਸਭਾ ’ਚ ਧੋਖਾ ਹੋਇਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਰੈਗੂਲਰ ਨਾ ਕੀਤਾ ਗਿਆ ਤਾਂ ਕਾਂਗਰਸੀ ਆਗੂਆਂ ਨੂੰ ਸੱਥਾਂ ਵਿੱਚ ਘੇਰ ਕੇ ਸਵਾਲ ਕੀਤੇ ਜਾਣਗੇ, ਸਵਾਲਾਂ ਦਾ ਜਵਾਬ ਦੇਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਵਫ਼ਦ ਵੱਲੋਂ ਕੈਬਨਿਟ ਮੰਤਰੀ ਸਿੰਗਲਾ ਦੇ ਪੀਏ ਨੂੰ ਮੰਗ ਪੱਤਰ ਸੌਂਪਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਸ਼ਹਿਰ

View All