ਜਨਤਕ ਜਮਹੂਰੀ ਜਥੇਬੰਦੀਆਂ ਤੇ ਭਾਸ਼ਾ ਪ੍ਰੇਮੀਆਂ ਵੱਲੋਂ ਮਾਰਚ

ਜਨਤਕ ਜਮਹੂਰੀ ਜਥੇਬੰਦੀਆਂ ਤੇ ਭਾਸ਼ਾ ਪ੍ਰੇਮੀਆਂ ਵੱਲੋਂ ਮਾਰਚ

ਜਨਤਕ ਜਮਹੂਰੀ ਜਥੇਬੰਦੀਆਂ, ਸਹਿਤ, ਕਲਾ, ਭਾਸ਼ਾ ਪ੍ਰੇਮੀ ਵਿਰੋਧ ਕਰਦੇ ਹੋਏ।- ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ
ਸੰਗਰੂਰ, 16 ਸਤੰਬਰ

ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਸੰਬੰਧੀ ਬਣਾਏ ਜਾ ਰਹੇ ਕਾਨੂੰਨ _ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਨ ਦੇ ਵਿਰੋਧ ਵਿਚ  ਜਨਤਕ ਜਮਹੂਰੀ ਜਥੇਬੰਦੀਆਂ, ਇਨਸਾਫ ਪਸੰਦ ਲੋਕਾਂ, ਸਹਿਤ, ਕਲਾ, ਭਾਸ਼ਾ ਪ੍ਰੇਮੀਆਂ ਵਲੋਂ  ਅੱਜ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਤੇ ਫੈਸਲੇ ਤੇ ਮੁੜ ਵਿਚਾਰ ਕਰਕੇ ਬਣ ਰਹੇ ਕਾਨੂੰਨ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ। ਇਸਤੋਂ ਪਹਿਲਾਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁੰਨ ਸਥਾਨਕ ਬਨਾਸਰ ਬਾਗ ਵਿਚ ਇਕੱਠੇ ਹੋਏ ਜਿਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਇਨਕਲਾਬੀ ਜਮਹੂਰੀ ਮੋਰਚਾ ਦੇ ਆਗੂ ਸਵਰਨਜੀਤ ਸਿੰਘ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੰਦੀਪ ਕੌਰ ਤੇ ਗੁਰਵਿੰਦਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਧਰਮਪਾਲ ਸਿੰਘ,ਅਦਾਰਾ     ਪਰਵਾਜ ਦੇ ਆਗੂ ਸੁਖਵਿੰਦਰ ਪੱਪੀ, ਤਰਕਸ਼ੀਲ ਸੁਸਾਇਟੀ ਦੇ ਆਗੂ ਪਰਮ ਵੇਦ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਦਾਤਾ ਸਿੰਘ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੰਡ ਪਾਊ ਏਜੰਡੇ ਨੂੰ ਲਾਗੂ ਕਰਨ ਲਈ ਘੱਟ ਗਿਣਤੀ ਲੋਕਾਂ ਦੇ ਸਭਿਆਚਾਰ, ਕਲਾ, ਸਹਿਤ ਤੇ ਭਾਸ਼ਾਵਾਂ ’ਤੇ ਵੱਖ ਵੱਖ ਤਰੀਕਿਆਂ ਨਾਲ ਹਮਲਾ ਵਿਢਿਆ ਹੋਇਆ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਸਬੰਧੀ ਬਣਾਏ ਜਾ ਰਹੇ ਕਾਨੂੰਨ ’ਚ ਪੰਜਾਬੀ ਭਾਸ਼ਾ ਸ਼ਾਮਲ ਨਹੀਂ ਕੀਤਾ ਗਿਆ ਜਦੋਂਕਿ ਇਸ ਪ੍ਰਦੇਸ਼ ’ਚ ਵੱਡੀ ਗਿਣਤੀ ’ਚ ਪੰਜਾਬੀ ਭਾਸ਼ਾ ਬੋਲਣ ਵਾਲੇ ਲੋਕਾਂ ਦੀ ਹੈ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਕਰਕੇ ਕਾਨੂੰਨ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਤੇ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਦੇ ਕੇ ਇਸ ਵਿਚ ਧਾਰਾ 370 ਤੇ 35ਏ ਨੂੰ ਬਹਾਲ ਕਰਨ ਦੀ ਮੰਗ ਵੀ ਕੀਤੀ। ਰੈਲੀ ਵਿਚ ਪਾਸ ਇੱਕ ਮਤੇ ਵਿਚ ਦਿੱਲੀ ਪੁਲੀਸ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਉਮਰ ਖਾਲਿਦ ਨੂੰ ਯੂ ਏ ਪੀ ਏ ਲਗਾ ਫਰਵਰੀ ਵਿੱਚ ਦਿੱਲੀ ’ਚ ਹੋਏ ਦੰਗਿਆਂ ਦੇ ਮਾਮਲੇ ਵਿਚ ਦੋਸ਼ੀ ਠਹਿਰਾ ਕੇ ਗ੍ਰਿਫਤਾਰ ਕਰਨ ਤੇ ਪ੍ਰੋ. ਅਪੂਰਵਾਨੰਦ, ਉੱਘੀ ਆਰਥਿਕ ਸ਼ਾਸਤਰੀ ਜੈਅੰਤੀ ਘੋਸ਼. ਸਵਰਾਜ ਅਭਿਆਨ ਦੇ ਆਗੂ ਜੋਗਿੰਦਰ ਯਾਦਵ ਅਤੇ ਕਮਿਊਨਿਸਟ ਆਗੂ ਸੀਤਾਰਾਮ ਯੇਚੁਰੀ ਨੂੰ ਇਸ ਕੇਸ ਦੀ ਚਾਰਜਸ਼ੀਟ ਵਿਚ ਸ਼ਾਮਲ ਕਰਨ ਦੀ ਨਿਖੇਧੀ ਕੀਤੀ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All