ਸਹੁਰੇ ਪਰਿਵਾਰ ਤੋਂ ਪਰੇਸ਼ਾਨ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲੀ, ਮੌਤ
              ਪੁਲੀਸ ਵੱਲੋਂ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ 
            
        
        
    
                 Advertisement 
                
 
            
        ਇੱਥੋਂ ਨੇੜਲੇ ਪਿੰਡ ਭੱਟੀਵਾਲ ਖੁਰਦ ਵਿਖੇ ਇੱਕ ਵਿਆਹੁਤਾ ਔਰਤ ਜਸਵੀਰ ਕੌਰ (35) ਨੇ ਕਥਿਤ ਤੌਰ ’ਤੇ ਆਪਣੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ ਨਿਗਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਸਬੰਧੀ ਅਲੌਹਰਾਂ ਕਲਾ (ਨਾਭਾ) ਦੇ ਵਾਸੀ ਮਨਪ੍ਰੀਤ ਸਿੰਘ ਨੇ ਥਾਣਾ ਭਵਾਨੀਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਜਸਵੀਰ ਕੌਰ ਦਾ ਵਿਆਹ 12 ਸਾਲ ਪਹਿਲਾਂ ਸੰਦੀਪ ਸਿੰਘ ਵਾਸੀ ਭੱਟੀਵਾਲ ਖੁਰਦ ਨਾਲ ਹੋਇਆ ਸੀ। ਉਸਦੀ ਇੱਕ 9 ਸਾਲ ਦੀ ਧੀ ਅਤੇ ਇੱਕ 6 ਸਾਲ ਦਾ ਪੁੱਤ ਹੈ। ਮਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਦੀ ਪਤੀ ਸੰਦੀਪ ਸਿੰਘ ਅਤੇ ਸਹੁਰਾ ਪਰਿਵਾਰ ਅਕਸਰ ਜਸਵੀਰ ਕੌਰ ਦੀ ਕੁੱਟਮਾਰ ਕਰਦਾ ਸੀ ਅਤੇ ਇਸ ਸਬੰਧੀ ਦੋਵੇਂ ਪਰਿਵਾਰਾਂ ਵਿਚਕਾਰ ਕਈ ਵਾਰ ਸਮਝੌਤਾ ਵੀ ਹੋਇਆ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਵੀਰਵਾਰ ਨੂੰ ਉਸਦੀ ਭੈਣ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਤੰਗ-ਪ੍ਰੇਸ਼ਾਨ ਹੋ ਕੇ ਜਸਵੀਰ ਕੌਰ ਨੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਇਸ ਉਪਰੰਤ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਮੁਖੀ ਇੰਸਪੈਕਟਰ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਮ੍ਰਿਤਕਾ ਦੇ ਪਤੀ ਸੰਦੀਪ ਸਿੰਘ, ਸੱਸ ਸ਼ਿੰਦਰ ਕੌਰ ਤੇ ਸਹੁਰਾ ਭਰਪੂਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
                 Advertisement 
                
 
            
        
                 Advertisement 
                
 
            
         
 
             
            