ਸ਼ਹੀਦੀ ਸ਼ਤਾਬਦੀ: ਮਾਲਵਾ ਜ਼ੋਨ ’ਚ 4 ਤੋਂ ਸ਼ੁਰੂ ਹੋਣਗੇ ਗੁਰਮਤਿ ਸਮਾਗਮ
ਪੱਤਰ ਪ੍ਰੇਰਕ
ਪਟਿਆਲਾ 20 ਜੂਨ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ਼ਤਾਬਦੀ ਦਫ਼ਤਰ ਖੋਲ੍ਹਿਆ ਗਿਆ, ਜਿਸ ਦੀ ਸ਼ੁਰੂਆਤ ਅੱਜ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਮਨਾਈ ਜਾ ਰਹੀ ਹੈ ਤੇ ਮਾਲਵਾ ਜ਼ੋਨ ਅੰਦਰ ਇਸ ਗੁਰਮਤਿ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗੀ ਤੇ 6 ਜੁਲਾਈ ਨੂੰ ਮੁੱਖ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਹੋਣਗੇ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼ਤਾਬਦੀ ਸਮਾਗਮ ਸਬੰਧੀ ਦਫ਼ਤਰ ਵਿਖੇ ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ ਨੂੰ ਕੋਆਰਡੀਨੇਟਰ ਲਗਾਇਆ ਗਿਆ ਹੈ।